ਕਿਹਾ, ਪੰਜਾਬ ਕਾਂਗਰਸ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ’ਚ ਮਾਰੇਗੀ ਬਾਜ਼ੀ
ਲਾਡੋਵਾਲ, 12 ਅਕਤੂਬਰ (ਬਲਬੀਰ ਸਿੰਘ ਰਾਣਾ)-ਕਾਂਗਰਸ ਹਾਈ ਕਮਾਂਡ ਦੀ ਪਾਰਖੂ ਅੱਖ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਹਰ ਦਿਲ ਅਜ਼ੀਜ਼ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਨਿਯੁਕਤ ਕਰਕੇ ਜਿੱਥੇ ਪਾਰਟੀ ਵਿਚ ਇਕ ਨਵੀਂ ਰੂਹ ਫੂਕੀ ਹੈ, ਉਥੇ ਕਾਂਗਰਸ ਪਾਰਟੀ ਨੂੰ ਦੂਰ ਅੰਦੇਸ਼ੀ ਅਤੇ ਮਿਆਰੀ ਸੋਚ ਵਾਲੀ ਯੋਗ ਸ਼ਖ਼ਸੀਅਤ ਦੇ ਕੇ ਕਾਂਗਰਸ ਦੇ ਆਗੂਆਂ, ਵਰਕਰਾਂ ਅਤੇ ਹੋਰਾਂ ਦੇ ਦਿਲਾਂ ਦੀ ਆਵਾਜ਼ ਨੂੰ ਨੇੜੇ ਹੋ ਕੇ ਸੁਣਿਆਂ ਹੈ, ਜਿਸ ਨਾਲ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਉਕਤ ਵਿਚਾਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ, ਮਹਾਵੀਰ ਇਨਕਲੇਵ ਲਾਦੀਆਂ ਕਲਾਂ ਦੇ ਉੱਘੇ ਸਮਾਜ ਸੇਵਕ ਸਰਵਣ ਸਿੰਘ ਸੁਕਾਰ, ਨੰਬਰਦਾਰ ਤੇ ਜੱਸੀਆਂ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ ਅਤੇ ਸਾਬਕਾ ਸਰਪੰਚ ਵਿਜੇ ਸਿੰਘ ਆਦਿ ਨੇ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਬੁੱਕੇ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।
ਕ
ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਬੁੱਕੇ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਬਲਵੀਰ ਸਿੰਘ ਬਾੜੇਵਾਲ, ਸਰਬਣ ਸਿੰਘ ਸੁਕਾਰ, ਹਰਜੀਤ ਸਿੰਘ ਚੀਮਾ ਅਤੇ ਹੋਰ। ਤਸਵੀਰ-ਬਲਬੀਰ ਸਿੰਘ ਰਾਣਾ
13-10-2026
ਲਾਡੋਵਾਲ, 12 ਅਕਤੂਬਰ (ਬਲਬੀਰ ਸਿੰਘ ਰਾਣਾ)-ਕਾਂਗਰਸ ਹਾਈ ਕਮਾਂਡ ਦੀ ਪਾਰਖੂ ਅੱਖ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਹਰ ਦਿਲ ਅਜ਼ੀਜ਼ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਨਿਯੁਕਤ ਕਰਕੇ ਜਿੱਥੇ ਪਾਰਟੀ ਵਿਚ ਇਕ ਨਵੀਂ ਰੂਹ ਫੂਕੀ ਹੈ, ਉਥੇ ਕਾਂਗਰਸ ਪਾਰਟੀ ਨੂੰ ਦੂਰ ਅੰਦੇਸ਼ੀ ਅਤੇ ਮਿਆਰੀ ਸੋਚ ਵਾਲੀ ਯੋਗ ਸ਼ਖ਼ਸੀਅਤ ਦੇ ਕੇ ਕਾਂਗਰਸ ਦੇ ਆਗੂਆਂ, ਵਰਕਰਾਂ ਅਤੇ ਹੋਰਾਂ ਦੇ ਦਿਲਾਂ ਦੀ ਆਵਾਜ਼ ਨੂੰ ਨੇੜੇ ਹੋ ਕੇ ਸੁਣਿਆਂ ਹੈ, ਜਿਸ ਨਾਲ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਉਕਤ ਵਿਚਾਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ, ਮਹਾਵੀਰ ਇਨਕਲੇਵ ਲਾਦੀਆਂ ਕਲਾਂ ਦੇ ਉੱਘੇ ਸਮਾਜ ਸੇਵਕ ਸਰਵਣ ਸਿੰਘ ਸੁਕਾਰ, ਨੰਬਰਦਾਰ ਤੇ ਜੱਸੀਆਂ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ ਅਤੇ ਸਾਬਕਾ ਸਰਪੰਚ ਵਿਜੇ ਸਿੰਘ ਆਦਿ ਨੇ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਬੁੱਕੇ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬਾ ਪ੍ਰਧਾਨ ’ਤੇ ਬਹੁਤ ਵੱਡੀਆਂ ਉਮੀਦਾਂ ਰੱਖੀਆਂ ਹੋਈਆਂ ਹਨ ਕਿ ਜਿੱਥੇ ਸੂਬਾ ਪ੍ਰਧਾਨ ਪਰਗਟ ਸਿੰਘ ਪੰਜਾਬ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਾਉਣਗੇ, ਉਥੇ ਆਉਣ ਵਾਲੀਆਂ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਪਾਰਟੀ ਦੀਆਂ ਸੁਚਾਰੂ ਅਤੇ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਲਈ ਕਾਂਗਰਸ ਦੇ ਆਗੂ ਅਤੇ ਵਰਕਰ ਇਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਸੂਬਾ ਪ੍ਰਧਾਨ ਨਾਲ ਮੋਢੇ ਨਾਲ ਮੋਢਾ ਲਾ ਕੇ ਚਟਾਨ ਬਣ ਕੇ ਖੜਨਗੇ ਅਤੇ ਪਾਰਟੀ ਦੀ ਬਿਹਤਰੀ ਲਈ ਜੀਅ ਜਾਨ ਲਾ ਕੇ ਅੱਗੇ ਹੋ ਕੇ ਕੰਮ ਕਰਨਗੇ। ਇਸ ਮੌਕੇ ਸਾਬਕਾ ਸਰਪੰਚ ਸੁੱਖੂ ਮਹੰਤ, ਗੱਗੀ ਗਿੱਲ, ਸਾਬਕਾ ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਬਲੂ ਜੱਸੋਵਾਲ, ਅੰਮ੍ਰਿਤਪਾਲ ਸਿੰਘ ਜਰਖੜ, ਗੁਰਦੀਪ ਸਿੰਘ ਬਾੜੇਵਾਲ, ਗੁਰਜੀਤ ਧਾਂਦਰਾ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ।