13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਸੂ ਮਹੀਨੇ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ

ਇਯਾਲੀ/ਥਰੀਕੇ, 12 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਸੂ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਮੌਕੇ ਦੂਰ ਨੇੜਿਓਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ਼ਬਦ ਦੀ ਵਿਆਖਿਆ ਕਰਦਿਆਂ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 13-10-2026
ਇਯਾਲੀ/ਥਰੀਕੇ, 12 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਸੂ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਮੌਕੇ ਦੂਰ ਨੇੜਿਓਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ਼ਬਦ ਦੀ ਵਿਆਖਿਆ ਕਰਦਿਆਂ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਜੀਵਨ ਵਿਚ ਗੁਰੂ ਸਾਹਿਬਾਨ ਵਲੋਂ ਦਿੱਤੇ ਉਪਦੇਸ਼ਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਅਨੁਸਾਰ ਹੀ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਮੌਜੂਦਾ ਕਲਯੁਗ ਦੇ ਸਮੇਂ ਵਿਚ ਮਨੁੱਖ ਨੂੰ ਮਾਇਆ, ਹਉਮੈ ਅਤੇ ਦੁਨਿਆਵੀ ਲਾਲਸਾਵਾਂ ਤੋਂ ਉੱਪਰ ਉੱਠ ਕੇ ਨਾਮ ਸਿਮਰਨ, ਸੇਵਾ, ਨਿਮਰਤਾ ਅਤੇ ਸੱਚੇ ਆਚਰਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸੰਤ ਪਰਮਜੋਤ ਸਿੰਘ, ਭਾਈ ਸੁਖਦੇਵ ਸਿੰਘ, ਨਵਯੁੱਗ ਸਿੰਘ, ਪ੍ਰਧਾਨ ਅਜੈਬ ਸਿੰਘ, ਤਜਿੰਦਰ ਸਿੰਘ, ਹੈੱਡ ਗ੍ਰੰਥੀ ਬੂਟਾ ਸਿੰਘ, ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਬੱਧਨੀ, ਸ਼ਿੰਗਾਰਾ ਸਿੰਘ, ਮਨਜੀਤ ਸਿੰਘ, ਹਰਮਨ ਸਿੰਘ, ਅੱਛਰ ਸਿੰਘ, ਲਖਵੀਰ ਸਿੰਘ, ਮੋਹਿਤ, ਜੋਗਿੰਦਰ ਸਿੰਘ, ਤੇਜਿੰਦਰ ਸਿੰਘ, ਬਹਾਦਰ ਸਿੰਘ, ਦਵਿੰਦਰ ਸਿੰਘ ਬਰਾੜ, ਪ੍ਰੀਤਮ ਸਿੰਘ, ਕੁਲਵੰਤ ਸਿੰਘ, ਵਿਜੇ ਕੁਮਾਰ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਸੂਕਸ਼ਮ, ਰਮਨ ਬਾੜੇਵਾਲ, ਜਗਤਾਰ ਸਿੰਘ, ਮਨਦੀਪ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਮੇਜਰ ਸਿੰਘ, ਹਰਜੀਤ ਸਿੰਘ ਅਖਾੜਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਈਆਂ।
ਪਿਛਲੀ ਖ਼ਬਰ ਗਰੀਨ ਬੈਲਟ ’ ਤੇ ਸਕੂਲੀ ਬੱਸਾਂ ਦੀ ਪਾਰਕਿੰਗ ਖ਼ਿਲਾਫ਼ ਮੋਰਚਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਵਚਨਬੱਧ - ਵਿਧਾਇਕ ਸੰਗੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।