14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦਾ ਹੋਇਆ ਤਬਾਦਲਾ

ਲੁਧਿਆਣਾ, 13 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਰਕਾਰ ਵਲੋਂ ਕੀਤੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਓਜਸਵੀ ਅਲੰਕਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ਵਧੀਕ ਸਕੱਤਰ, ਮਾਲ , ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਅੰਕੁਰ ਮਹਿੰਦਰੂ 14-10-2026
ਲੁਧਿਆਣਾ, 13 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਰਕਾਰ ਵਲੋਂ ਕੀਤੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਓਜਸਵੀ ਅਲੰਕਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ਵਧੀਕ ਸਕੱਤਰ, ਮਾਲ , ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਥਾਂ ਪੀਸੀਐਸ ਅਧਿਕਾਰੀ ਅੰਕੁਰ ਮਹਿੰਦਰੂ ਨੂੰ ਲੁਧਿਆਣਾ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਹ ਤਬਾਦਲਾ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਬੀਤੇ ਦਿਨ ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਨਿਗਮ ਅਧਿਕਾਰੀਆਂ ਵਲੋਂ ਹਾਊਸ ਦੀ ਮੀਟਿੰਗ ਦਾ ਵਾਕਆਊਟ ਕੀਤਾ ਗਿਆ। ਕਮਿਸ਼ਨਰ ਓਜਸਵੀ ਅਲੰਕਾਰ ਤੇ ਉਕਤ ਅਧਿਕਾਰੀਆਂ ਨੂੰ ਮੀਟਿੰਗ ‘ਚ ਨਾ ਜਾਣ ਤੇ ਵਾਪਸ ਬੁਲਾਉਣ ਦੇ ਬਾਵਜੂਦ ਨਿਗਮ ਅਧਿਕਾਰੀ ਮੀਟਿੰਗ ‘ਚ ਵਾਪਸ ਨਹੀਂ ਆਏ ਸਨ। ਵਿਰੋਧੀ ਧਿਰ ਦੇ ਕੌਂਸਲਰਾਂ ਵਲੋਂ ਇਸ ਨੂੰ ਕਮਿਸ਼ਨਰ ਦੀ ਨਾਕਾਮੀ ਦੱਸਿਆ ਗਿਆ ਸੀ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਫ਼ੈਕਟਰੀ ਵਰਕਰ ਦੀ ਮੌਤ ਅਗਲੀ ਖ਼ਬਰ ਕੌਂਸਲਰ ਨਿਧੀ ਗੁਪਤਾ ਦੇ ਵਿਰੋਧ ਦਾ ਅਸਰ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।