14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰੇਲਵੇ ਪੁਲਿਸ ਵਲੋਂ ਡੇਢ ਕਿੱਲੋ ਅਫ਼ੀਮ ਸਮੇਤ ਨੌਜਵਾਨ ਕਾਬੂ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਦੇ ਸੀ. ਆਈ.

ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਦੇ ਸੀ. ਆਈ. ਏ. ਸਟਾਫ਼ ਵਲੋਂ ਨਸ਼ਾ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਡੇਢ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸੰਬੰਧੀ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਦਿਲ ਸ਼ਰਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਝਾਰਖੰਡ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚੋਂ ਇਹ ਅਫ਼ੀਮ ਸਪਲਾਈ ਕਰਦਾ ਸੀ। ਪੁਲਿਸ ਵਲੋਂ ਬੀਤੀ ਰਾਤ ਉਸ ਨੂੰ ਰੇਲਵੇ ਸਟੇਸ਼ਨ ਤੋਂ ਉਸ ਵੇਲੇ ਕਾਬੂ ਕੀਤਾ ਗਿਆ, ਜਦੋਂ ਉਹ ਅਫ਼ੀਮ ਦੀ ਸਪਲਾਈ ਕਰਨ ਲਈ ਆਇਆ ਸੀ। ਕਾਬੂ ਕੀਤੇ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਜੱਜ ਨੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਦਾ ਨਤੀਜਾ ਭੁਗਤ ਰਹੇ ਹਨ ਲੋਕ-ਸੰਧੂ ਅਗਲੀ ਖ਼ਬਰ ਕਾਰੋਬਾਰੀ ਦੇ ਘਰੋਂ ਸਾਮਾਨ ਚੋਰੀ ਕਰਨ ਵਾਲੇ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।