14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਚੰਦਾ ਦੇਵੀ ਵਾਸੀ ਮੁਹੱਲਾ ਚੇਤ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮ੍ਰਿਤਕ ਲੜਕੀ ਸੋਨੀ ਦੇ ਪਤੀ ਸੰਦੀਪ ਅਤੇ ਸੱਸ ਸੁਮਨ ਕੌਰ ਵਾਸੀ ਢਿੱਲੋਂ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਚੰਦਾ ਦੇਵੀ ਵਾਸੀ ਮੁਹੱਲਾ ਚੇਤ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮ੍ਰਿਤਕ ਲੜਕੀ ਸੋਨੀ ਦੇ ਪਤੀ ਸੰਦੀਪ ਅਤੇ ਸੱਸ ਸੁਮਨ ਕੌਰ ਵਾਸੀ ਢਿੱਲੋਂ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਉਮਰ 26 ਸਾਲ ਦੇ ਕਰੀਬ ਸੀ ਅਤੇ ਪੰਜ ਮਹੀਨੇ ਪਹਿਲਾਂ ਉਸ ਦਾ ਵਿਆਹ ਸੰਦੀਪ ਨਾਲ ਹੋਇਆ ਸੀ। ਪਿਛਲੇ ਕੁੱਝ ਸਮੇਂ ਤੋਂ ਕਥਿਤ ਦੋਸ਼ੀ ਉਸ ਦੀ ਲੜਕੀ ਨੂੰ ਤੰਗ ਪਰੇਸ਼ਾਨ ਕਰ ਰਹੇ ਸਨ ਅਤੇ ਬੀਤੇ ਦਿਨ ਵੀ ਇਹਨਾਂ ਦੋਵਾਂ ਕਥਿਤ ਦੋਸ਼ੀਆਂ ਨੇ ਉਸ ਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਜਿਸ ਤੋਂ ਦੁਖੀ ਹੋ ਕੇ ਉਸ ਦੀ ਲੜਕੀ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਅਜੇ ਫ਼ਰਾਰ ਦੱਸੇ ਜਾਂਦੇ ਹਨ।
ਪਿਛਲੀ ਖ਼ਬਰ ਸਾਬਕਾ ਮੇਅਰ ਗੋਹਲਵੜੀਆ ਨੂੰ ਸ਼੍ਰੋਮਣੀ ਅਕਾਲੀ ਦਲ ( ਬ ) ਨੇ ਸੂਬਾ ਜਨਰਲ ਸਕੱਤਰ ਕੀਤਾ ਨਿਯੁਕਤ ਅਗਲੀ ਖ਼ਬਰ ਵੱਖ - ਵੱਖ ਥਾਵਾਂ ਤੋਂ ਭਾਰੀ ਮਾਤਰਾ ’ ਚ ਨਸ਼ੀਲੇ ਪਦਾਰਥ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।