14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੈਬਨਿਟ ਮੰਤਰੀ ਮੁੰਡੀਆਂ ਨੇ ਪਿੰਡ ਕਨੀਜਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

ਭਾਮੀਆਂ ਕਲਾਂ/ਲੁਧਿਆਣਾ, 13 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਲੜੀ ਤਹਿਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਦੇ ਪਿੰਡ ਕਨੀਜਾ ਵਿਖੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਕਮਿਊਨਿਟੀ ਹਾਲ ਦਾ ਰਸਮੀ ਤੌਰ ‘ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ। ਇਸ ਮੌਕੇ ਪਿੰਡ ਪਹੁੰਚਣ ‘ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਕੈਬਨਿਟ ਮੰਤਰੀ ਮੁੰਡੀਆਂ ਦਾ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 14-10-2026
ਭਾਮੀਆਂ ਕਲਾਂ/ਲੁਧਿਆਣਾ, 13 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਲੜੀ ਤਹਿਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਦੇ ਪਿੰਡ ਕਨੀਜਾ ਵਿਖੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਕਮਿਊਨਿਟੀ ਹਾਲ ਦਾ ਰਸਮੀ ਤੌਰ ‘ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ। ਇਸ ਮੌਕੇ ਪਿੰਡ ਪਹੁੰਚਣ ‘ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਕੈਬਨਿਟ ਮੰਤਰੀ ਮੁੰਡੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰਾਂ ਵਰਗੀਆਂ ਸਹੂਲਤਾਂ ਪਿੰਡਾਂ ਵਿਚ ਮੁਹੱਈਆ ਕਰਵਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਨੀਜਾ ਵਿਖੇ ਬਣਾਇਆ ਗਿਆ ਇਹ ਕਮਿਊਨਿਟੀ ਹਾਲ ਪਿੰਡ ਦੀ ਇਕ ਵੱਡੀ ਲੋੜ ਸੀ, ਜਿਸ ‘ਤੇ ਕਰੀਬ 20 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਕਨੀਜਾ ਦੀ ਧਰਮਸਾਲਾ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਹਾਜ਼ਰ ਪਿੰਡ ਦੇ ਪਤਵੰਤਿਆਂ ਤੇ ਪੰਚਾਇਤ ਨੇ ਮੰਤਰੀ ਮੁੰਡੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਆਧੁਨਿਕ ਇਮਾਰਤ ਦੀ ਸਖ਼ਤ ਲੋੜ ਸੀ, ਜੋ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਦੀ ਤਰੱਕੀ ਲਈ ਉਹ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ। ਉਦਘਾਟਨੀ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀ, ਗ੍ਰਾਮ ਪੰਚਾਇਤ ਕਨੀਜਾ ਦੇ ਸਰਪੰਚ ਤੇ ਪੰਚਾਇਤ ਮੈਂਬਰ, ਸਥਾਨਕ ‘ਆਪ’ ਆਗੂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ 16 ਅਕਤੂਬਰ ਨੂੰ ਮਨਾਇਆ ਜਾਵੇਗਾ - ਕੇ . ਕੇ . ਬਾਵਾ ਅਗਲੀ ਖ਼ਬਰ ਅਰੋੜਾ ਮਹਾਂਸਭਾ ਵਲੋਂ 53ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।