14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਦੀ ਪਿੰਡ ਬੱਲੋਕੇ ਵਿਖੇ ਮੀਟਿੰਗ

ਇਯਾਲੀ/ਥਰੀਕੇ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੱਕ ਵਿਚ ਚੋਣ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੇ ਪਰਿਵਾਰ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਵਰਕਰਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਹਲਕਾ ਗਿੱਲ ਇੰਚਾਰਜ ਅਤੇ ਉਮੀਦਵਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਬੱਲੋਕੇ ਵਿਖੇ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਸਮੇਤ ਵੱਡੀ ਗਿਣਤੀ ਵਿਚ ਲੋਕ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਪ ਮੁਹਾਰੇ ਚੱਲ ਕੇ ਅੱਗੇ ਆ ਰਹੇ ਹਨ।

ਅਜੀਤ ਡੈਸਕ 14-10-2026
ਇਯਾਲੀ/ਥਰੀਕੇ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੱਕ ਵਿਚ ਚੋਣ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੇ ਪਰਿਵਾਰ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਵਰਕਰਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਹਲਕਾ ਗਿੱਲ ਇੰਚਾਰਜ ਅਤੇ ਉਮੀਦਵਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਬੱਲੋਕੇ ਵਿਖੇ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਸਮੇਤ ਵੱਡੀ ਗਿਣਤੀ ਵਿਚ ਲੋਕ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਪ ਮੁਹਾਰੇ ਚੱਲ ਕੇ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਧਾਇਕੀ ਕਾਰਜਕਾਲ ਦੌਰਾਨ ਹਲਕੇ ਵਿਚ ਕਰਵਾਏ ਵਿਕਾਸ ਕਾਰਜ ਤੇ ਲੋਕਾਂ ਨਾਲ ਬਣਿਆ ਨਿੱਜੀ ਰਿਸ਼ਤਾ ਅੱਜ ਵੀ ਉਨ੍ਹਾਂ ਦੀ ਤਾਕਤ ਹੈ। ਵਿਧਾਇਕ ਰਹਿੰਦਿਆਂ ਉਨ੍ਹਾਂ ਨੇ ਹਲਕੇ ਦੇ ਵਿਕਾਸ ਦੇ ਨਾਲ-ਨਾਲ ਵੋਟਰਾਂ ਦੇ ਹਰ ਦੁੱਖ-ਸੁੱਖ ਵਿਚ ਸ਼ਮੂਲੀਅਤ ਨੂੰ ਆਪਣੀ ਜ਼ਿੰਮੇਵਾਰੀ ਸਮਝਿਆ, ਜਿਸ ਦਾ ਨਤੀਜਾ ਹੁਣ ਲੋਕਾਂ ਦੇ ਮਿਲ ਰਹੇ ਸਮਰਥਨ ਦੇ ਰੂਪ ਵਿਚ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਮਕਸਦ ਪੰਜਾਬ ਦੀਆਂ ਮੰਗਾਂ, ਹੱਕਾਂ ਅਤੇ ਪੰਥਕ ਮਸਲਿਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਇਸੇ ਸੋਚ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ। ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਬੇਅੰਤ ਸਿੰਘ ਢੋਲਣ ਸਰਕਲ ਪ੍ਰਧਾਨ, ਸ਼ਮਸ਼ੇਰ ਸਿੰਘ ਲਾਡੋਵਾਲ ਸਰਕਲ ਪ੍ਰਧਾਨ, ਸਿਮਰਨਜੀਤ ਸਿੰਘ ਯੂਥ ਪ੍ਰਧਾਨ ਸਰਕਲ ਲਾਡੋਵਾਲ, ਪ੍ਰਤਾਪ ਸਿੰਘ ਸ਼ਿਵਾਲਿਕ, ਚਮਕੌਰ ਸਿੰਘ ਲਾਦੀਆਂ ਕਲਾਂ, ਹਰਪ੍ਰੀਤ ਸਿੰਘ ਆਈ. ਟੀ. ਵਿੰਗ. ਪ੍ਰਧਾਨ, ਕਮਲਜੀਤ ਸਿੰਘ, ਪ੍ਰਿੰਸ ਗਿੱਲ, ਬਲਜੀਤ ਸਿੰਘ, ਹੈਪੀ ਗਿੱਲ, ਮਨਵੀਤ ਗਿੱਲ, ਜਰਪ੍ਰੀਤ ਸਿੰਘ ਖ਼ਾਲਸਾ, ਸਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੇ.ਸੀ.ਡਬਲਯੂ. ਵਲੋਂ ਪੀ.ਯੂ. ਅੰਤਰ-ਕਾਲਜ ਬਾਸਕਟਬਾਲ (ਮਹਿਲਾ) ਚੈਂਪੀਅਨਸ਼ਿਪ ਦੀ ਮੇਜ਼ਬਾਨੀ ਅਗਲੀ ਖ਼ਬਰ ਗਰੇਵਾਲ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।