14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕੱਢੀ ਫੂਕ-ਸਲੂਜਾ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕੱਢੀ ਫੂਕ, ਕਾਨੂੰਨ ਵਿਵਸਥਾ ਹੋਈ ਪੂਰੀ ਤਰ੍ਹਾਂ ਫ਼ੇਲ੍ਹ। ਇਹ ਪ੍ਰਗਟਾਵਾ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਕੀਤਾ।

ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕੱਢੀ ਫੂਕ, ਕਾਨੂੰਨ ਵਿਵਸਥਾ ਹੋਈ ਪੂਰੀ ਤਰ੍ਹਾਂ ਫ਼ੇਲ੍ਹ। ਇਹ ਪ੍ਰਗਟਾਵਾ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਕੀਤਾ। ਸਲੂਜਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਪਰਵਿੰਦਰ ਸਿੰਘ ਝੋਟਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਨਾਲ ਟੱਕਰ ਲੈ ਕੇ ਉਨ੍ਹਾਂ ਦੀ ਪੋਲ ਖੋਲ੍ਹ ਕੇ ਇਕ ਤਰ੍ਹਾਂ ਨਾਲ ਸਰਕਾਰ ਦਾ ਸਾਥ ਦੇ ਰਿਹਾ ਸੀ। ਸਰਕਾਰ ਨੇ ਉਸ ਨੂੰ ਕੋਈ ਸੁਰੱਖਿਆ ਦੇਣ ਦੀ ਬਜਾਏ ਨਸ਼ੇ ਦੇ ਸੌਦਾਗਰਾਂ ਨੂੰ ਹਥਿਆਰ ਦਿੱਤੇ ਹੋਏ ਹਨ, ਜਿਸ ਦਾ ਨਤੀਜਾ ਇਹ ਹੋਇਆ ਕਿ ਅੱਜ ਮਾਨਸਾ ਵਿਖੇ ਨਸ਼ਾ ਤਸਕਰ ਵਲੋਂ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਭਰੇ ਬਾਜ਼ਾਰ ਵਿਚ ਕਤਲ ਕਰ ਦਿੱਤਾ। ਪੰਜਾਬੀ ਵਿਕਾਸ ਮੰਚ ਇਸ ਵੈਸ਼ੀਆਣਾ ਕਤਲ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ।
ਪਿਛਲੀ ਖ਼ਬਰ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭਾਵਾਧਸ ਵਲੋਂ 25 ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀ ਪ੍ਰਚਾਰ ਸਮੱਗਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।