15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਬੰਦੀ ਬਣਾਉਣ ਉਪਰੰਤ ਲੁਟੇਰੇ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਪਾਸ ਇਲਾਕੇ ਗੁਰਦੇਵ ਨਗਰ ਵਿਚ ਬੀਤੀ ਦੇਰ ਰਾਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਬੰਦੀ ਬਣਾਉਣ ਨੂੰ ਉਪਰੰਤ ਲੁਟੇਰੇ ਹਜ਼ਾਰਾਂ ਦੀ ਨਗਦੀ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਗੁਰਦੁਆਰਾ ਸਾਹਿਬ ਵਿੱਚ ਹੋਈ ਇਸ ਲੁੱਟ ਦੀ ਵਾਰਦਾਤ ਕਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦਕਿ ਪੁਲਿਸ ਵਲੋਂ ਮਾਮਲੇ ਵਿਚ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਅਜੀਤ ਡੈਸਕ 15-10-2026
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਪਾਸ ਇਲਾਕੇ ਗੁਰਦੇਵ ਨਗਰ ਵਿਚ ਬੀਤੀ ਦੇਰ ਰਾਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਬੰਦੀ ਬਣਾਉਣ ਨੂੰ ਉਪਰੰਤ ਲੁਟੇਰੇ ਹਜ਼ਾਰਾਂ ਦੀ ਨਗਦੀ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਗੁਰਦੁਆਰਾ ਸਾਹਿਬ ਵਿੱਚ ਹੋਈ ਇਸ ਲੁੱਟ ਦੀ ਵਾਰਦਾਤ ਕਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦਕਿ ਪੁਲਿਸ ਵਲੋਂ ਮਾਮਲੇ ਵਿਚ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਗੁਰਦੇਵ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਚ ਦੋ ਨੌਜਵਾਨ ਅਤੇ ਇੱਕ ਔਰਤ ਦਾਖਲ ਹੋਏ ਉਸ ਵਕਤ ਗੁਰਦੁਆਰਾ ਸਾਹਿਬ ਵਿਚ ਮੁੱਖ ਗ੍ਰੰਥੀ ਬਾਬਾ ਸੁਪਿੰਦਰ ਸਿੰਘ ਮੌਜੂਦ ਸੀ। ਗੁਰਦੁਆਰਾ ਸਾਹਿਬ ਅੰਦਰ ਦਾਖਲ ਹੁੰਦੇ ਹੀ ਇਹਨਾਂ ਲੁਟੇਰਿਆਂ ਨੇ ਬਜ਼ੁਰਗ ਗ੍ਰੰਥੀ ਸਿੰਘ ਨੂੰ ਬੰਦੀ ਬਣਾ ਲਿਆ ਤੇ ਉਸਦੀ ਕੁੱਟਮਾਰ ਕਰਨ ਲੱਗ ਪਏ। ਲੁਟੇਰੇ ਕਾਫੀ ਸਮਾਂ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਰਹੇ ਅਤੇ ਗੁਰਦੁਆਰਾ ਸਾਹਿਬ ਦੇ ਗੋਲਕ ਤੋੜ ਕੇ ਉਸ ਵਿਚ ਪਈ ਨਗਦੀ ਅਤੇ ਗੁਰਦੁਆਰਾ ਸਾਹਿਬ ਦਾ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਬਾਬਾ ਸੁਪਿੰਦਰ ਸਿੰਘ ਨੇ ਇਸਦੀ ਸੂਚਨਾ ਮੁਹੱਲੇ ਦੇ ਲੋਕਾਂ ਨੂੰ ਦਿੱਤੀ ਅਤੇ ਉਹਨਾਂ ਨੇ ਪੁਲਿਸ ਨੂੰ ਇਸ ਸਬੰਧੀ ਇਤਲਾਹ ਦਿੱਤੀ। ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਲੁਟੇਰਿਆਂ ਵੱਲੋਂ ਕੀਤੀ ਗਈ ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ ਤੇ ਪੁਲਿਸ ਵੱਲੋਂ ਇਹਨਾਂ ਲੁਟੇਰਿਆਂ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਦੇਰ ਸ਼ਾਮ ਤੱਕ ਇਸ ਸਬੰਧੀ ਇਸ ਨੂੰ ਕੋਈ ਸੁਰਾਗ ਨਹੀਂ ਲੱਗਿਆ ਸੀ। ਇਸ ਗੁਰਦੁਆਰਾ ਸਾਹਿਬ ਵਿਚ ਹੋਈ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਗਸ਼ਤ ਨਾ ਮਾਤਰ ਹੀ ਹੈ ਜਿਸ ਕਾਰਨ ਚੋਰੀ ਦੀ ਵਾਰਦਾਤਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਹੁਣ ਤਾਂ ਚੋਰਾਂ ਵਲੋਂ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਤੋਂ ਇਲਾਕੇ ਵਿਚ ਗਸ਼ਤ ਵਧਾਉਣ ਦੀ ਮੰਗ ਕੀਤੀ। ਅਕਾਲੀ ਦਲ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਹੈ। ਗੱਲਬਾਤ ਕਰਦੇ ਉਹਨਾਂ ਕਿਹਾ ਕਿ ਇਸ ਲੁੱਟ ਦੀ ਸੂਚਨਾ ਮਿਲਣ ਤੇ ਉਹ ਗੁਰਦੁਆਰਾ ਸਾਹਿਬ ਗਏ ਅਤੇ ਉਹਨਾਂ ਨੇ ਉੱਥੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਉਹਨਾਂ ਦੱਸਿਆ ਕਿ ਸ਼ਹਿਰ ਵਿਚ ਹੁਣ ਲੁਟੇਰਿਆਂ ਤੇ ਚੋਰਾਂ ਦਾ ਰਾਜ ਹੈ ਜਦਕਿ ਪੁਲਿਸ ਵੱਲੋਂ ਇਹਨਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਹਨਾਂ ਦੱਸਿਆ ਕਿ ਜੇਕਰ ਪੁਲਿਸ ਵੱਲੋਂ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਅਕਾਲੀ ਦਲ ਵੱਲੋਂ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।
ਪਿਛਲੀ ਖ਼ਬਰ ਮਾਨਸਾ ਰੋਸ ਧਰਨੇ ’ਚ ਜਾਣ ਤੋਂ ਰੋਕਣ ਲਈ ਪੁਲਿਸ ਨੇ ਸ਼ਿਵਾਲਿਕ ਨੂੰ ਘਰ ਅੰਦਰ ਕੀਤਾ ਨਜ਼ਰਬੰਦ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਅਤੇ ਔਰਤ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।