15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਲੁਧਿਆਣਾ ਜ਼ਿਲ੍ਹੇ ਵਿਚ 16 ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਜ਼ਿਲ੍ਹੇ ਵਿਚ ਕੁੱਲ ਗਿਣਤੀ ਹੋਈ 147 ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵੱਖ-ਵੱਖ ਥਾਵਾਂ ’ਤੇ ਲੋਕਾਂ ਨੂੰ ਸਮਰਪਿਤ ਕੀਤੇ ਆਮ ਆਦਮੀ ਕਲੀਨਿਕ

ਲੁਧਿਆਣਾ, 14 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਲੁਧਿਆਣਾ ਵਿਚ 16 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਜ਼ਿਲ੍ਹੇ ਵਿਚ ਨਵੇਂ ਖੋਲ੍ਹੇ ਗਏ 16 ਆਮ ਆਦਮੀ ਕਲੀਨਿਕਾਂ ਦਾ ਹੁਸ਼ਿਆਰਪੁਰ ਵਿਖੇ ਵਰਚੂਅਲ ਉਦਘਾਟਨ ਕਰਦੇ ਹੋਏ। ਅਜੀਤ ਤਸਵੀਰ 15-10-2026
ਲੁਧਿਆਣਾ, 14 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਲੁਧਿਆਣਾ ਵਿਚ 16 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਕਲੀਨਿਕਾਂ ਦਾ ਵਰਚੂਅਲ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂਕੇ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਲੁਧਿਆਣਾ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਨਵੇਂ ਆਮ ਆਦਮੀ ਕਲੀਨਿਕ ਭੈਣੀ ਸਾਹਿਬ, ਪਬੀਆਂ, ਸਿੱਧਵਾਂ ਕਲਾਂ, ਇਯਾਲੀ ਕਲਾਂ, ਜਟਾਣਾ, ਵਾਲਮੀਕਿ ਪਾਰਕ ਹੈਬੋਵਾਲ ਕਲਾਂ, ਖਾਕਟ, ਆਲਮਗੀਰ, ਕੰਗਣਵਾਲ, ਮਾਣਕਵਾਲ, ਕਡਿਆਣਾ ਕਲਾਂ, ਖਹਿਰਾ ਬੇਟ, ਇਯਾਲੀ ਖੁਰਦ, ਖਵਾਜਕੇ, ਅਲੂਣਾ ਮਿਆਣਾ ਅਤੇ ਝਾੜ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਹਨ। ਇਨ੍ਹਾਂ 16 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਜ਼ਿਲ੍ਹਾ ਲੁਧਿਆਣਾ ਵਿਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵਧ ਕੇ 147 ਹੋ ਗਈ ਹੈ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਹੀ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਡਾਕਟਰ ਦੀ ਸਲਾਹ, ਮੁੱਢਲੀ ਸਿਹਤ ਜਾਂਚ, ਆਮ ਬਿਮਾਰੀਆਂ ਦਾ ਇਲਾਜ, ਸਰਕਾਰ ਵਲੋਂ ਨਿਰਧਾਰਿਤ ਮੁਫ਼ਤ ਦਵਾਈਆਂ ਅਤੇ ਉਪਲਬਧ ਨਿਰਧਾਰਿਤ ਲੈਬਾਰਟਰੀ ਜਾਂਚਾਂ ਦੀਆਂ ਸਹੂਲਤਾਂ ਮਿਲਦੀਆਂ ਹਨ। ਇਨ੍ਹਾਂ ਸੇਵਾਵਾਂ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਵਿਚ ਮਦਦ ਮਿਲਦੀ ਹੈ ਅਤੇ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਸਥਿਤ ਹਸਪਤਾਲਾਂ ਵਿਚ ਜਾਣ ਦੀ ਲੋੜ ਘੱਟ ਹੁੰਦੀ ਹੈ। ਡਾ. ਰਮਨਦੀਪ ਨੇ ਕਿਹਾ ਕਿ ਗੰਭੀਰ ਬਿਮਾਰੀ ਜਾਂ ਐਮਰਜੈਂਸੀ ਦੀ ਸਥਿਤੀ ਵਿਚ ਮਰੀਜ਼ਾਂ ਨੂੰ ਲੋੜ ਅਨੁਸਾਰ ਉੱਚ ਸਿਹਤ ਸੰਸਥਾਵਾਂ ਵਿਚ ਰੈਫ਼ਰ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਸਬੰਧੀ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ। ਡਾ. ਰਮਨਦੀਪ ਨੇ ਕਿਹਾ ਕਿ ਜ਼ਿਲ੍ਹੇ ਵਿਚ 147 ਆਮ ਆਦਮੀ ਕਲੀਨਿਕਾਂ ਦਾ ਨੈੱਟਵਰਕ ਸਿਹਤ ਸੇਵਾਵਾਂ ਦੀ ਪਹੁੰਚ ਵਧਾਉਣ ਅਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਮੁੱਢਲਾ ਇਲਾਜ ਉਨ੍ਹਾਂ ਦੇ ਨੇੜੇ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਪਿਛਲੀ ਖ਼ਬਰ ਵਾਰਡ 21 ਤੋਂ ‘ ਆਪ ’ ਦੀ ਮਹਿਲਾ ਕੌਂਸਲਰ ਅਨੀਤਾ ਨਨਚਾਹਲ ਦਾ ਦਿਹਾਂਤ ਅਗਲੀ ਖ਼ਬਰ ਭਾਜਪਾ ਨੇ ਘੇਰੀ ‘ਆਪ’ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।