15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੁੱਖ ਮੰਤਰੀ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ, ਤੁਰੰਤ ਅਸਤੀਫ਼ਾ ਦੇਣ-ਹਰਪ੍ਰੀਤ ਸਿੰਘ ਸਿੰਮਕ

ਇਯਾਲੀ/ਥਰੀਕੇ, 14 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬ ‘ਤੇ ਡਰੱਗ ਮਾਫ਼ੀਆ ਰਾਜ ਕਰ ਰਿਹਾ ਹੈ। ਸੂਬੇ ਵਿਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਮੁੱਖ ਮੰਤਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ, ਜਿਸ ਨੂੰ ਲੈ ਕੇ ਮੁੱਖ ਮੰਤਰੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਅਜੀਤ ਡੈਸਕ 15-10-2026
ਇਯਾਲੀ/ਥਰੀਕੇ, 14 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬ ‘ਤੇ ਡਰੱਗ ਮਾਫ਼ੀਆ ਰਾਜ ਕਰ ਰਿਹਾ ਹੈ। ਸੂਬੇ ਵਿਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਮੁੱਖ ਮੰਤਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ, ਜਿਸ ਨੂੰ ਲੈ ਕੇ ਮੁੱਖ ਮੰਤਰੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਸਮੂਹ ਪਰਿਵਾਰ ਨਾਲ ਚਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਦਿਲੋਂ ਸਮਰਥਨ ਕਰਦੀ ਹੈ ਅਤੇ ਨਸ਼ਿਆਂ ਦੀ ਮਾਰ ਝੱਲ ਰਹੇ ਸਮੂਹ ਪੰਜਾਬੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਦੇ ਸੱਦੇ ਦਾ ਸ਼ਾਂਤੀਪੂਰਨ ਢੰਗ ਨਾਲ ਸਮਰਥਨ ਕਰਨ।
ਪਿਛਲੀ ਖ਼ਬਰ 16 ਅਕਤੂਬਰ ਨੂੰ ਨਗਰ ਨਿਗਮ ਦੇ ਬਾਹਰ ਹੋਵੇਗਾ ਸੁਮੱਤ ਹਵਨ ਅਗਲੀ ਖ਼ਬਰ “ਪੰਜਾਬ ਸਿਆਸਤ ਅਤੇ ਸਮਕਾਲ” ਨਾਮਕ ਪੁਸਤਕ ਦਾ ਲੋਕ ਅਰਪਣ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।