16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪ੍ਰਿੰਸੀਪਲ ਰਣਜੀਤ ਸਿੰਘ ਕੰਡੋਲਾ ਤੇ ਇੰਦਰਜੀਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਪ੍ਰਿੰਸੀਪਲ ਰਣਜੀਤ ਸਿੰਘ ਕੰਡੋਲਾ ਅਤੇ ਇੰਦਰਜੀਤ ਸਿੰਘ ਗਿੱਲ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਦੋਵੇਂ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 16-10-2026
ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਪ੍ਰਿੰਸੀਪਲ ਰਣਜੀਤ ਸਿੰਘ ਕੰਡੋਲਾ ਅਤੇ ਇੰਦਰਜੀਤ ਸਿੰਘ ਗਿੱਲ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਦੋਵੇਂ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਧੰਨਵਾਦ ਕੀਤਾ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਪਿਛਲੇ ਲੰਬੇ ਸਮੇਂ ਤੋਂ ਉਕਤ ਦੋਵੇਂ ਆਗੂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ। ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਜਦਕਿ ਸਰਕਾਰ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਹਰ ਰੋਜ਼ ਕੋਈ ਨਾ ਕੋਈ ਵੱਡੀ ਅਪਰਾਧਿਕ ਵਾਰਦਾਤ ਹੋ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਵਿਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਚੰਗਾ ਸੰਕੇਤ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਮੁੜ ਤੋਂ ਸੱਤਾ ’ਤੇ ਕਾਬਜ਼ ਹੋਵੇਗਾ। ਉਨ੍ਹਾਂ ਦੱਸਿਆ ਕਿ ਲੋਕ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਮੌਜੂਦਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਵਿਰੁੱਧ ਪੰਜਾਬ ਬੰਦ ਦਾ ਲੁਧਿਆਣਾ ’ਚ ਮਿਲਿਆ-ਜੁਲਿਆ ਅਸਰ ਅਗਲੀ ਖ਼ਬਰ ਰਾਮ ਕਲਾ ਮੰਚ ਦੀ ਰਾਮ ਲੀਲ੍ਹਾ ਦੇ ਪੰਜਵੇਂ ਦਿਨ ਰਾਮ ਬਨਵਾਸ ਦਾ ਭਾਵੁਕ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।