18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 85 ਸਾਲਾ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ

ਲੁਧਿਆਣਾ, 17 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.

ਐਸ.ਪੀ.ਐਸ. ਹਸਪਤਾਲ, ਲੁਧਿਆਣਾ ਵਿਖੇ ਏ. ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਲੁਧਿਆਣਾ ਨਿਵਾਸੀ ਬਜ਼ੁਰਗ ਵਿਅਕਤੀ ਕਰਨਲ ਅਮਰਜੀਤ ਸਿੰਘ ਗਿੱਲ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ 18-10-2026
ਲੁਧਿਆਣਾ, 17 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ, ਲੁਧਿਆਣਾ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ ਲੁਧਿਆਣਾ ਨਿਵਾਸੀ 85 ਸਾਲਾਂ ਬਜ਼ੁਰਗ ਵਿਅਕਤੀ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਸਿਰਫ਼ 20 ਮਿੰਟ ਵਿਚ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਇਸ ਬਜ਼ੁਰਗ ਵਿਅਕਤੀ ਕਰਨਲ ਅਮਰਜੀਤ ਸਿੰਘ ਗਿੱਲ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਇਹ ਬਜ਼ੁਰਗ ਵਿਅਕਤੀ ਪਿਛਲੇ ਲੰਬੇ ਸਮੇਂ ਤੋਂ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਤ ਹੈ ਅਤੇ ਉਸ ਦੀ ਬਾਈਪਾਸ ਸਰਜਰੀ ਹੋਈ ਹੈ। ਉਕਤ ਵਿਅਕਤੀ ਨੇ ਹੱਡੀਆਂ ਅਤੇ ਜੋੜ ਬਦਲਣ ਦੇ ਕਈ ਮਾਹਿਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ, ਪਰ ਕਿਸੇ ਵੀ ਡਾਕਟਰ ਨੇ ਉਸ ਦੇ ਗੋਡਿਆਂ ਦਾ ਇਲਾਜ ਕਰਨ ਲਈ ਹਾਮੀ ਨਹੀਂ ਭਰੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਵਿਅਕਤੀ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਇਆ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬਜ਼ੁਰਗ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ ਬਜ਼ੁਰਗ ਵਿਅਕਤੀ ਕਰਨਲ ਅਮਰਜੀਤ ਸਿੰਘ ਗਿੱਲ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਉਕਤ ਬਜ਼ੁਰਗ ਵਿਅਕਤੀ ਨੂੰ ਇਕ ਦਿਨ ਹਸਪਤਾਲ ‘ਚ ਰੱਖਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਅੱਜ ਤੋਂ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਣ ਮੁਕਾਬਲੇ ’ਚ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।