20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ - ਮੱਕੜ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸੇਸ਼ ਦੋ ਰੋਜ਼ਾ ਗੁਰਮਤਿ ਸਮਾਗਮ ‘ਤੇਰੇ ਤੋਂ ਉਹਲੇ ਕਦੇ ਨਾ ਹੋਸਾ’ 22 ਤੇ 23 ਅਕਤੂਬਰ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਮੁੱਖ ਸੇਵਾਦਾਰ.

ਅਜੀਤ ਡੈਸਕ 20-10-2026
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸੇਸ਼ ਦੋ ਰੋਜ਼ਾ ਗੁਰਮਤਿ ਸਮਾਗਮ ‘ਤੇਰੇ ਤੋਂ ਉਹਲੇ ਕਦੇ ਨਾ ਹੋਸਾ’ 22 ਤੇ 23 ਅਕਤੂਬਰ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਮੁੱਖ ਸੇਵਾਦਾਰ.ਇੰਦਰਜੀਤ ਸਿੰਘ ਮੱਕੜ ਨੇ ਆਪਣੇ ਸਾਥੀ ਮੈਬਰਾਂ ਦੇ ਨਾਲ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ ਦਾ ਪੋਸਟਰ ਸਾਂਝੇ ਰੂਪ ’ਚ ਰਿਲੀਜ਼ ਕਰਨ ਉਪਰੰਤ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਹੋਇਆ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਉਕਤ ਵਿਸ਼ੇਸ਼ ਦੋ ਰੋਜ਼ਾ ਗੁਰਮਤਿ ਸਮਾਗਮ ‘ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ਰੱਬੀ, ਭਾਈ ਜਰਨੈਲ ਸਿੰਘ ਕੁਹਾੜਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਭਾਈ ਗੁਰਮੇਲ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀ ਜਥੇ ਜਿਥੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕਰਨਗੇ ਉਥੇ 23 ਅਕਤੂਬਰ ਦੇ ਰਾਤਰੀ ਸਮਾਗਮ ਅੰਦਰ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ , ਭਾਈ ਬਲਜੀਤ ਸਿੰਘ ਆਰਦਾਸੀਏ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਬੱਚਿੱਤਰ ਸਿੰਘ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਕੇ ਪੁੱਤਰਾਂ ਦੇ ਦਾਨੀ ਤੇ ਸੇਵਾ ਦੇ ਪੁੰਜ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੀਵਨ ਫ਼ਲਸਫੇ ’ਤੇ ਚਾਨਣਾ ਪਾਉਣਗੇ। ਇਸ ਮੌਕੇ ਮਹਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਮਨਿੰਦਰ ਸਿੰਘ ਆਹੂਜਾ, ਹਰਪਾਲ ਸਿੰਘ ਨਿਮਾਣਾ ਵਿਸੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਇਵਾਨਾ ਜਿਊਲਰਜ਼ ਨੇ ਲੁਧਿਆਣਾ ਵਿਚ ਖੋਲ੍ਹਿਆ ਆਪਣਾ ਨਵਾਂ ਸਟੋਰ ਅਗਲੀ ਖ਼ਬਰ ਕੌਂਸਲਰ ਜਸਵਿੰਦਰ ਸਿੰਘ ਵੀਰੂ ਦੇ ਯਤਨਾਂ ਸਦਕਾ ਅੰਗਹੀਣ ਨੂੰ ਮਿਲੀ ਬੈਟਰੀ ਵਾਲੀ ਟ੍ਰਾਈਸਾਈਕਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।