21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

‘ ਆਪ ’ ਵਲੋਂ ਨੌਜਵਾਨ ਸਰਪੰਚ ਜਗਨਦੀਪ ਸਿੰਘ ਹੈਰੀ ਨੂੰ ਵਿਦਿਆਰਥੀ ਜਥੇਬੰਦੀ ਦੇ ਮਾਲਵਾ ਸੈਂਟਰਲ ਜ਼ੋਨ ਦਾ ਇੰਚਾਰਜ ਲਗਾਇਆ

ਫੁੱਲਾਂਵਾਲ, 20 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਵਲੋਂ ਧਾਂਦਰਾ ਸੜਕ ਸਥਿਤ ਪ੍ਰੀਤ ਵਿਹਾਰ ਦੇ ਨੌਜਵਾਨ ਸਰਪੰਚ ਜਗਨਦੀਪ ਸਿੰਘ ਹੈਰੀ ਨੂੰ ਪਾਰਟੀ ਦੀ ਵਿਦਿਆਰਥੀ ਜਥੇਬੰਦੀ (ਏ. ਐਸ.

ਸਰਪੰਚ ਜਗਨਦੀਪ ਸਿੰਘ ਹੈਰੀ 21-10-2026
ਫੁੱਲਾਂਵਾਲ, 20 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਵਲੋਂ ਧਾਂਦਰਾ ਸੜਕ ਸਥਿਤ ਪ੍ਰੀਤ ਵਿਹਾਰ ਦੇ ਨੌਜਵਾਨ ਸਰਪੰਚ ਜਗਨਦੀਪ ਸਿੰਘ ਹੈਰੀ ਨੂੰ ਪਾਰਟੀ ਦੀ ਵਿਦਿਆਰਥੀ ਜਥੇਬੰਦੀ (ਏ.ਐਸ.ਏ.ਪੀ.) ਦੇ ਮਾਲਵਾ ਸੈਂਟਰਲ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਾਥੀਆਂ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸਰਪੰਚ ਜਗਨਦੀਪ ਸਿੰਘ ਹੈਰੀ ਨੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ‘ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦੀ ਤਰੱਕੀ ਲਈ ਰਾਜਨੀਤਕ ਤਬਦੀਲੀ ਲਈ ਅਹਿਮ ਤਾਕਤ ਹੁੰਦੇ ਹਨ। ਇਸ ਲਈ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਭਾਰਨਾ ਅਤੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੀ ਸਰਗਰਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਵਲੋਂ ਦਾਨ ਉਤਸਵ ਵਿਚ ਸ਼ਮੂਲੀਅਤ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਸ਼ਰਨਜੀਤ ਜਿੰਮੀ ਦੇ ਦਿਹਾਂਤ ’ਤੇ ਅਫ਼ਸੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।