ਸਰਕਾਰ ਵਲੋਂ ਕਿਸਾਨੀ ਕਰਜ਼ੇ ਨੂੰ ਲੈ ਕੇ ਜਾਰੀ ਕੀਤੇ ਤੁਗਲਗੀ ਫ਼ਰਮਾਨ ਨਾਲ ਕਿਸਾਨੀ ਨੂੰ ਲੱਗੇਗੀ ਢਾਹ -ਚੇਅਰਮੈਨ ਹਵਾਸ
ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਸਰਕਾਰ ਵਲੋਂ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵਲੋਂ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਜੁੜੀਆਂ ਹੋਈਆਂ ਸਭਾ-ਸੁਸਾਇਟੀਆਂ ਵਲੋਂ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਕੀਤੇ ਗਏ ਬਦਲਾਅ ਨਾਲ ਕਿਸਾਨੀ ਨੂੰ ਢਾਹ ਲੱਗੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨੀ ਅਤੇ ਕਿਸਾਨਾਂ ਨਾਲ ਜੁੜੀਆਂ ਸਭਾ-ਸੁਸਾਇਟੀਆਂ ਵੀ ਪ੍ਰਭਾਵਿਤ ਹੋਣਗੀਆਂ ਅਤੇ ਕਿਸਾਨਾਂ ਨੂੰ ਵੀ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਏਗਾ, ਜਿਸ ਕਰਕੇ ਕਿਸਾਨੀ ਨਾਲ ਜੁੜੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ’ਤੇ ਵੀ ਮਾੜਾ ਪ੍ਰਭਾਵ ਪਵੇਗਾ।
ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ
21-10-2026