21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਭਾਮੀਆਂ ਕਲਾਂ/ਲੁਧਿਆਣਾ, 20 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਵਫ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ। ਇਸ ਮੌਕੇ ਪਹਿਲਵਾਨ ਨੇ ਪ੍ਰਧਾਨ ਪਰਗਟ ਸਿੰਘ ਨਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਵੀ ਕੀਤਾ।

ਅਜੀਤ ਡੈਸਕ 21-10-2026
ਭਾਮੀਆਂ ਕਲਾਂ/ਲੁਧਿਆਣਾ, 20 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਵਫ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ। ਇਸ ਮੌਕੇ ਪਹਿਲਵਾਨ ਨੇ ਪ੍ਰਧਾਨ ਪਰਗਟ ਸਿੰਘ ਨਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਵੀ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਪਹਿਲਵਾਨ ਨੂੰ ਹਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਸਰਕਾਰ ਬਣਾ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ ਪਰਗਟ ਸਿੰਘ ਪੜੇ ਲਿਖੇ ਅਤੇ ਸੂਝਵਾਨ ਆਗੂ ਹਨ, ਜੋ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਦੀ ਨਬਜ਼ ਨੂੰ ਚੰਗੀ ਤਰ੍ਹਾਂ ਪਛਾਣਦੇ ਹਨ। ਉਨ੍ਹਾਂ ਕਿਹਾ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ, ਸੰਨੀ ਪਹੂਜਾ, ਹਰਜਿੰਦਰ ਮਿੰਟਾ, ਸੋਨੂੰ ਲਾਖਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਦੀ ਸਮੱਸਿਆ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ-ਵੈਦ ਅਗਲੀ ਖ਼ਬਰ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਸਮਾਪਤ , 187 ਮਰੀਜ਼ਾਂ ਦਾ ਕੀਤਾ ਇਲਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।