21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਅਤੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ.

ਅਜੀਤ ਡੈਸਕ 21-10-2026
ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਅਤੇ ਉਸ ਨੂੰ ਬਲੈਕਮੇਲ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅਨੀਸ਼ ਕੁਮਾਰ ਵਾਸੀ ਬਸੰਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੀ ਲੜਕੀ ਦਾ ਪਿਛਲੇ ਚਾਰ ਮਹੀਨਿਆਂ ਤੋਂ ਸਰੀਰਕ ਸ਼ੋਸ਼ਣ ਕਰ ਰਿਹਾ ਸੀ ਅਤੇ ਉਸ ਨੂੰ ਧਮਕੀਆਂ ਦਿੰਦਾ ਸੀ। ਹੁਣ ਕਥਿਤ ਦੋਸ਼ੀ ਉਸ ਦੀਆਂ ਫ਼ੋਟੋਆਂ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਉਸ ਨੂੰ ਬਲੈਕਮੇਲ ਕਰ ਰਿਹਾ ਹੈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਲਾਡੋਵਾਲ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਨਸ਼ਿਆਂ ਦੀ ਸਮੱਸਿਆ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ-ਵੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।