ਗੁਰੂ ਸਹਾਇ ਕਾਨਵੈਂਟ ਸਕੂਲ ਵਿਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਬਣਾਉਣ ਦਾ ਮੁਕਾਬਲਾ ਕਰਵਾਇਆ
ਡਾਬਾ/ਲੁਹਾਰਾ, 20 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਥਾਨਕ ਗੁਰੂ ਸਹਾਇ ਕਾਨਵੈਂਟ ਸਕੂਲ ਵਿਖੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਦਿਆਰਥੀਆਂ ਲਈ ਕਾਗਜ਼ ਅਤੇ ਰੰਗੀਨ ਕਰਾਫ਼ਟ ਪੇਪਰ ਦੀ ਮਦਦ ਨਾਲ ਰਾਵਣ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ, ਸਿਰਜਣਾਤਮਿਕਤਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਛ
ਛੋਟੇ-ਛੋਟੇ ਬੱਚਿਆਂ ਵਲੋਂ ਤਿਆਰ ਕੀਤੇ ਗਏ ਰਾਵਣ ਦੇ ਪੁਤਲਿਆਂ ਨਾਲ ਸਕੂਲ ਅਧਿਆਪਕ। ਤਸਵੀਰ-ਕੁਲਵੰਤ ਸਿੰਘ ਸੱਪਲ
21-10-2026
ਡਾਬਾ/ਲੁਹਾਰਾ, 20 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਥਾਨਕ ਗੁਰੂ ਸਹਾਇ ਕਾਨਵੈਂਟ ਸਕੂਲ ਵਿਖੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਦਿਆਰਥੀਆਂ ਲਈ ਕਾਗਜ਼ ਅਤੇ ਰੰਗੀਨ ਕਰਾਫ਼ਟ ਪੇਪਰ ਦੀ ਮਦਦ ਨਾਲ ਰਾਵਣ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ, ਸਿਰਜਣਾਤਮਿਕਤਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਹਾਊਸਾਂ ਵਿਚ ਭਾਗ ਲੈਂਦਿਆਂ ਸੁੰਦਰ ਅਤੇ ਆਕਰਸ਼ਕ ਰਾਵਣ ਤਿਆਰ ਕੀਤੇ। ਇਸ ਗਤੀਵਿਧੀ ਰਾਹੀਂ ਬੱਚਿਆਂ ਵਿਚ ਕਲਾਤਮਕ ਰੁਚੀ, ਟੀਮ ਵਰਕ, ਆਤਮ-ਵਿਸ਼ਵਾਸ ਅਤੇ ਮਿਲਜੁਲ ਕੇ ਕੰਮ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਗਿਆ। ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਉਂਦਿਆਂ ਦੱਸਿਆ ਕਿ ਦੁਸਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਸਾਨੂੰ ਸਚਾਈ, ਨੇਕੀ ਅਤੇ ਚੰਗੇ ਕਰਮਾਂ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਦੁਸਹਿਰੇ ਦਾ ਤਿਉਹਾਰ ਸਕੂਲ ਵਿਚ ਸਿੱਖਿਆ, ਕਲਾ ਅਤੇ ਸਭਿਆਚਾਰ ਦੇ ਸੁਮੇਲ ਨਾਲ ਖ਼ੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ਵਿਚ ਮਨਾਇਆ ਗਿਆ।