21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਸਮਾਗਮ ਦੌਰਾਨ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਜਪ੍ਰੀਤ ਸਿੰਘ ਨੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।

ਅਜੀਤ ਡੈਸਕ 21-10-2026
ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਸਮਾਗਮ ਦੌਰਾਨ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਜਪ੍ਰੀਤ ਸਿੰਘ ਨੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਮਨੋਹਰ ਕੀਰਤਨ ਨਾਲ ਸੰਗਤਾਂ ਗੁਰੂ ਜਸ ਨਾਲ ਜੋੜਿਆ। ਭਾਈ ਸਾਹਿਬ ਨੇ ਸ਼ਬਦ ‘ਪ੍ਰਭ ਮੋਹੇ ਕਬ ਗੱਲ ਲਾਵੈਂਗੇ’ ਜਦੋਂ ਪੜਿਆ, ਸੰਗਤ ਨੇ ਗੁਰੂ ਸ਼ਬਦ ਨਾਲ ਜੁੜ ਕੇ ਪ੍ਰੇਮ ਅਤੇ ਜੋਸ਼ ਨਾਲ ਸ਼ਬਦ ਗਾਇਨ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ 24, 25 ਅਕਤੂਬਰ ਨੂੰ ਹੋਣ ਵਾਲੇ ਸਮਾਗਮਾਂ ‘ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ। ਇਸ ਮੌਕੇ. ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਕਮਲਜੀਤ ਸਿੰਘ ਸੋਬਤੀ, ਕੁਲਦੀਪ ਸਿੰਘ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਹਰਪ੍ਰੀਤ ਸਿੰਘ ਗੇਹਲੇ, ਗੁਰਦੀਪ ਸਿੰਘ, ਕੰਵਲਪ੍ਰੀਤ ਸਿੰਘ, ਗੁਰਮੀਤ ਸਿੰਘ ਕੋਹਲੀ ਨੇ ਵਿਸ਼ੇਸ਼ ਹਾਜ਼ਰੀ ਭਰੀ।
ਪਿਛਲੀ ਖ਼ਬਰ ਸੌਖੀ ਦੀ ਅਗਵਾਈ ਹੇਠ ਅਕਾਲੀਆਂ ਨੇ ਦਿੱਤਾ ਹਲਕਾ ਵਿਧਾਇਕ ਦੇ ਪੁੱਤਰ ਰਾਹੀਂ ਪੰਜਾਬ ਸਰਕਾਰ ਨੂੰ ‘ ਰੋਸ ਪੱਤਰ ’ ਅਗਲੀ ਖ਼ਬਰ ਪ੍ਰਭੂ ਸ੍ਰੀ ਰਾਮਲੀਲ੍ਹਾ ਦੇ ਆਖਰੀ ਦਿਨ ਰਾਮਮਈ ਹੋਇਆ ਖੰਨਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜੋਤੀ ਪ੍ਰਚੰਡ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।