22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੀ . ਐਸ . ਈ . ਬੀ . ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਲੁਧਿਆਣਾ, 21 ਅਕਤੂਬਰ (ਜਤਿੰਦਰ ਭੰਬੀ)- ਮੁਲਾਜਮ ਤੇ ਪੈਨਸ਼ਨਰਜ ਮੰਚ ਪੰਜਾਬ ਅਤੇ ਫਰੰਟ ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਖਿਲਾਫ ਦਿੱਤੇ ਤਿੱਖੇ ਸੰਘਰਸ਼ ਤਹਿਤ ਅੱਜ ਸੂਬੇ ਭਰ ਦੇ ਸਰਕਾਰੀ ਮੁਲਾਜਮਾਂ ਨੇ 21 ਅਤੇ 22 ਅਕਤੂਬਰ ਦੀ ਛੁੱਟੀ ਭਰਕੇ ਵੱਖ ਵੱਖ ਥਾਵਾਂ ਉੱਤੇ ਰੋਸ ਪ੍ਰਦਰਸ਼ਨ ਕੀਤੇ। ਬਿਜਲੀ ਨਿਗਮ ਇਸ ਰੈਲੀ ਦੀ ਪ੍ਰਧਾਨਗੀ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਕੀਤੀ ਜਦਕਿ ਐਫੀ ਮੈਂਬਰ ਰਸ਼ਪਾਲ ਸਿੰਘ ਪਾਲੀ ਅਤੇ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਬਨਵੈਤ ਉਚੇਚੇ ਤੌਰ ‘ਤੇ ਪੁੱਜੇ।

ਅਜੀਤ ਡੈਸਕ 22-10-2026
ਲੁਧਿਆਣਾ, 21 ਅਕਤੂਬਰ (ਜਤਿੰਦਰ ਭੰਬੀ)- ਮੁਲਾਜਮ ਤੇ ਪੈਨਸ਼ਨਰਜ ਮੰਚ ਪੰਜਾਬ ਅਤੇ ਫਰੰਟ ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਖਿਲਾਫ ਦਿੱਤੇ ਤਿੱਖੇ ਸੰਘਰਸ਼ ਤਹਿਤ ਅੱਜ ਸੂਬੇ ਭਰ ਦੇ ਸਰਕਾਰੀ ਮੁਲਾਜਮਾਂ ਨੇ 21 ਅਤੇ 22 ਅਕਤੂਬਰ ਦੀ ਛੁੱਟੀ ਭਰਕੇ ਵੱਖ ਵੱਖ ਥਾਵਾਂ ਉੱਤੇ ਰੋਸ ਪ੍ਰਦਰਸ਼ਨ ਕੀਤੇ। ਬਿਜਲੀ ਨਿਗਮ ਇਸ ਰੈਲੀ ਦੀ ਪ੍ਰਧਾਨਗੀ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਕੀਤੀ ਜਦਕਿ ਐਫੀ ਮੈਂਬਰ ਰਸ਼ਪਾਲ ਸਿੰਘ ਪਾਲੀ ਅਤੇ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਬਨਵੈਤ ਉਚੇਚੇ ਤੌਰ ‘ਤੇ ਪੁੱਜੇ। ਤਿੰਨਾਂ ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਨਹੀਂ ਕੀਤੀ ਜਾਂਦੀ, ਸਾਰੇ ਵਿਭਾਗਾਂ ਦੇ ਕੱਚੇ ਮੁਲਾਜਮ ਪੱਕੇ ਨਹੀਂ ਕੀਤੇ ਜਾਂਦੇ, ਨਵੀਂ ਭਰਤੀ ਰੈਗੂਲਰ ਕਰਨ ਦਾ ਪੱਕਾ ਮਤਾ ਨਹੀਂ ਲਿਆਂਦਾ ਜਾਂਦਾ ਸਮੇਤ ਚਿਰਾਂ ਤੋਂ ਲਟਕਦੀਆਂ ਹੋਰ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਪੰਜਾਬ ਸਰਕਾਰ ਖਿਲਾਫ ਸੰਘਰਸ਼ ਜਾਰੀ ਰਹੇਗਾ ਇਸ ਮੌਕੇ ਅਸ਼ੋਕ ਕੁਮਾਰ ਬੰਗੜ, ਮੁਨੀਸ਼ ਕੁਮਾਰ, ਦਵਿੰਦਰ ਸਿੰਘ, ਦੀਪਕ ਕੁਮਾਰ, ਸਿੰਗਾਰਾ ਸਿੰਘ, ਸਾਹਿਲ ਡਾਂਗ, ਅਮਰ ਬਹਾਦਰ, ਲਖਵੀਰ ਸਿੰਘ, ਪਾਰਸ ਅਤੇ ਹੋਰ ਹਾਜਰ ਸਨ।
ਪਿਛਲੀ ਖ਼ਬਰ ਮੋਦੀ ਸਰਕਾਰ ਵਲੋਂ ਦਿੱਤੇ ਗਏ ਮਹਿੰਗਾਈ ਦੇ ਤੋਹਫ਼ੇ ਨੇ ਘਰੇਲੂ ਬਜਟ ਵਿਗਾੜਿਆ - ਮੁਹੰਮਦ ਗੁਲਾਬ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।