24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਬਾੜੇਵਾਲ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਛੋਟੂ ਨਾਮੀ ਵਿਅਕਤੀ ਦੀ ਮੌਤ ਹੋ ਗਈ ਹੈ।

ਅਜੀਤ ਡੈਸਕ 24-10-2026
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਬਾੜੇਵਾਲ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਛੋਟੂ ਨਾਮੀ ਵਿਅਕਤੀ ਦੀ ਮੌਤ ਹੋ ਗਈ ਹੈ। ਉਹ ਬਾੜੇਵਾਲ ਸੜਕ ’ਤੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੇ ਮੋਟਰਸਾਈਕਲ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਦਮ ਤੋੜ ਗਿਆ। ਦੂਜੇ ਮਾਮਲੇ ਵਿਚ ਸਥਾਨਕ ਤਾਜਪੁਰ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਪੂਨਮ ਨਾਮੀ ਔਰਤ ਦੀ ਮੌਤ ਹੋ ਗਈ। ਪੂਨਮ ਸਬਜ਼ੀ ਮੰਡੀ ਤੋਂ ਸਬਜ਼ੀ ਲੈ ਕੇ ਵਾਪਸ ਆ ਰਹੀ ਸੀ ਕਿ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਈ। ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਨਾਲ ਦਹਿਸ਼ਤ ਫੈਲੀ, 24 ਖ਼ਿਲਾਫ਼ ਕੇਸ ਦਰਜ
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਸਿੱਧਵਾਂ ਨਹਿਰ ਦੀ ਸਫ਼ਾਈ ਵਿਵਸਥਾ ’ਤੇ ਲੱਗਾ ਗ੍ਰਹਿਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।