ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਅਲੌਕਿਕ ਕੀਰਤਨ ਸਮਾਗਮ
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਅਲੌਕਿਕ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੀ ਸਹਿਯੋਗ ਸਦਕਾ ਬੜੀ ਸ਼ਰਧਾ-ਭਾਵਨਾ ਨਾਲ ਕਰਵਾਏ ਗਏ। ਸਮਾਗਮ ਦੌਰਾਨ ਸ਼ਾਮ ਵੇਲੇ ਸੋਦਰੁ ਰਹਰਾਸਿ ਸਾਹਿਬ ਦੀ ਚੌਕੀ ਦੇ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਰਸ-ਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਅਲੌਕਿਕ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੀ ਸਹਿਯੋਗ ਸਦਕਾ ਬੜੀ ਸ਼ਰਧਾ-ਭਾਵਨਾ ਨਾਲ ਕਰਵਾਏ ਗਏ। ਸਮਾਗਮ ਦੌਰਾਨ ਸ਼ਾਮ ਵੇਲੇ ਸੋਦਰੁ ਰਹਰਾਸਿ ਸਾਹਿਬ ਦੀ ਚੌਕੀ ਦੇ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਰਸ-ਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਰੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੇ ਕੀਰਤਨ ਸਰਵਣ ਕਰਕੇ ਆਪਣਾ ਜੀਵਨ ਸਫਲਾ ਕੀਤਾ। ਭਾਈ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਦੀ ਪ੍ਰੇਰਣਾ ਦਿੱਤੀ। ਸਮਾਗਮ ਦੀ ਸਮਾਪਤੀ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਰੋਜ਼ਾਨਾ ਇਸੇ ਤਰ੍ਹਾਂ ਗੁਰੂ ਘਰ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਕਾਲੜਾ ਅਤੇ ਬਲਵੀਰ ਸਿੰਘ ਵੱਲੋਂ ਭਾਈ ਸੁਖਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਸੰਗਤਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ‘ ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਬਲਵੀਰ ਸਿੰਘ, ਮਲਕੀਅਤ ਸਿੰਘ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਰਘਬੀਰ ਸਿੰਘ, ਕਿਰਪਾਲ ਸਿੰਘ ਕਾਲੜਾ, ਸਰਬਜੀਤ ਸਿੰਘ ਝੱਗਰ ਜਗਮੋਹਨ ਸਿੰਘ ਆਦਿ ਹਾਜ਼ਰ ਸਨ।