24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗੋਲਕ ਵਿਚੋਂ ਪੈਸੇ ਚੋਰੀ ਕਰਨ ਦੇ ਮਾਮਲੇ ਵਿਚ ਦੋ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੇ ਇਲਾਕੇ ਗੁਰਦੇਵ ਨਗਰ ’ਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗੋਲਕ ਵਿਚੋਂ ਪੈਸੇ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਪੰਜ ਦੇ ਮੁੱਖ ਅਫ਼ਸਰ ਇੰਸਪੈਕਟਰ ਹਮਰਾਜ਼ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗੁਰਦੁਆਰਾ ਸੰਤਪੁਰਾ ਗੁਰਦੇਵ ਨਗਰ ਵਿਖੇ ਗ੍ਰੰਥੀ ਸਿੰਘ ਬਾਬਾ ਸਪਿੰਦਰ ਸਿੰਘ ਦੀ ਕੁੱਟਮਾਰ ਕਰਨ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਚੋਰੀ ਕਰਨ ਦੇ ਮਾਮਲੇ ਨੂੰ ਹੱਲ ਕਰਦਿਆਂ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਪਾਰਟੀ ਨਾਲ। ਤਸਵੀਰ-ਸੇਵਕ ਸਿੰਘ 25-10-2026
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੇ ਇਲਾਕੇ ਗੁਰਦੇਵ ਨਗਰ ’ਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗੋਲਕ ਵਿਚੋਂ ਪੈਸੇ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਪੰਜ ਦੇ ਮੁੱਖ ਅਫ਼ਸਰ ਇੰਸਪੈਕਟਰ ਹਮਰਾਜ਼ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗੁਰਦੁਆਰਾ ਸੰਤਪੁਰਾ ਗੁਰਦੇਵ ਨਗਰ ਵਿਖੇ ਗ੍ਰੰਥੀ ਸਿੰਘ ਬਾਬਾ ਸਪਿੰਦਰ ਸਿੰਘ ਦੀ ਕੁੱਟਮਾਰ ਕਰਨ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਚੋਰੀ ਕਰਨ ਦੇ ਮਾਮਲੇ ਨੂੰ ਹੱਲ ਕਰਦਿਆਂ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਵਾਪਰੀ ਇਸ ਘਟਨਾ ਵਿਚ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਅਤੇ ਇਕ ਔਰਤ ਵਿਰੁੱਧ ਮੁਕੱਦਮਾ ਦਰਜ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋ ਮੁਲਜ਼ਮਾਂ ਨਛੱਤਰ ਸਿੰਘ ਅਤੇ ਤਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੋਵੇਂ ਮੁਲਜ਼ਮਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸੰਪੰਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਹਰ ਵਰਗ ਨੂੰ ਨਿਰਾਸ਼ ਕੀਤਾ-ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।