26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਬਾਰੇ ਕਿਤਾਬਚਾ ਜਾਰੀ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਓਵਰਸੀਜ਼ ਡਾਇਰੈਕਟੋਰੇਟ ਵਲੋਂ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਪ੍ਰਕਾਸ਼ਿਤ ਅੰਗਰੇਜ਼ੀ ਵਿਚ ਕਿਤਾਬਚਾ ਗੁਰਦੁਆਰਾ ਸੰਤ ਸਾਗਰ, ਸੈਕਰਾਮੈਂਟੋ ਵਿਖੇ ਸਟੱਡੀ ਸਰਕਲ ਦੀ ਮੀਟਿੰਗ ਦੌਰਾਨ ਜਾਰੀ ਕੀਤਾ ਗਿਆ। ਇਹ ਕਿਤਾਬਚਾ ਗੁਰਮੀਤ ਸਿੰਘ ਡਾਇਰੈਕਟਰ ਓਵਰਸੀਜ਼, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਪ੍ਰੇਰਨਾ ਅਤੇ ਉਪਰਾਲੇ ਸਦਕਾ ਪ੍ਰਕਾਸ਼ਿਤ ਕੀਤਾ ਗਿਆ ਹੈ।

ਅਜੀਤ ਡੈਸਕ 26-10-2026
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਓਵਰਸੀਜ਼ ਡਾਇਰੈਕਟੋਰੇਟ ਵਲੋਂ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਪ੍ਰਕਾਸ਼ਿਤ ਅੰਗਰੇਜ਼ੀ ਵਿਚ ਕਿਤਾਬਚਾ ਗੁਰਦੁਆਰਾ ਸੰਤ ਸਾਗਰ, ਸੈਕਰਾਮੈਂਟੋ ਵਿਖੇ ਸਟੱਡੀ ਸਰਕਲ ਦੀ ਮੀਟਿੰਗ ਦੌਰਾਨ ਜਾਰੀ ਕੀਤਾ ਗਿਆ। ਇਹ ਕਿਤਾਬਚਾ ਗੁਰਮੀਤ ਸਿੰਘ ਡਾਇਰੈਕਟਰ ਓਵਰਸੀਜ਼, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਪ੍ਰੇਰਨਾ ਅਤੇ ਉਪਰਾਲੇ ਸਦਕਾ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਮੌਕੇ ਨਰਿੰਦਰਪਾਲ ਸਿੰਘ ਹੁੰਦਲ ਦੀ ਅਗਵਾਈ ਹੇਠ ਸੰਗਤਾਂ ਨੇ ਕਿਤਾਬਚਾ ਜਾਰੀ ਕੀਤਾ। ਮੀਟਿੰਗ ‘ਚ ਕਰਮਜੀਤ ਸਿੰਘ, ਬਿਰਿੰਦਰ ਸਿੰਘ ਅਤੇ ਰਮਨਦੀਪ ਸਿੰਘ ਸਮੇਤ ਹੋਰ ਸੱਜਣ ਵੀ ਹਾਜ਼ਰ ਸਨ। ਇਹ ਕਿਤਾਬਚਾ ਅਮਰੀਕਾ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੌਰਾਨ ਸੰਗਤਾਂ ਵਿੱਚ ਵੰਡਿਆ ਜਾਵੇਗਾ। ਇਸ ਦਾ ਉਦੇਸ਼ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਮਨੁੱਖਤਾ ਦੀ ਭਲਾਈ, ਮਨੁੱਖੀ ਬਰਾਬਰੀ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਵਿਆਪਕ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ। ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਸਰਲ ਭਾਸ਼ਾ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ।
ਪਿਛਲੀ ਖ਼ਬਰ ਟੀਮ ਸਿੱਕਾ ਨੇ 516 ਯੂਨਿਟ ਖੂਨਦਾਨ ਕਰਕੇ ਸਵ: ਸਿੱਕਾ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਤ ਬੀ ਦੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।