27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਟੈਂਪੂ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਟੈਂਪੂ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਮੋਤੀ ਨਗਰ ਨੇੜੇ ਰਹਿਣ ਵਾਲਾ ਸੋਨੂੰ ਆਪਣੇ ਟੈਂਪੂ ’ਤੇ ਦੋਸਤ ਨਾਲ ਖਾਣਾ ਖਾਣ ਲਈ ਜਾ ਰਿਹਾ ਸੀ ਕਿ ਥਾਣੇ ਦੇ ਨੇੜੇ ਉਸ ਨੂੰ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਰੋਕ ਲਿਆ ਅਤੇ ਉਸ ਦੇ ਟੱਕਰ ਮਾਰਨ ਦਾ ਦੋਸ਼ ਲਗਾਉਣ ਲੱਗ ਪਏ।

ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਟੈਂਪੂ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਮੋਤੀ ਨਗਰ ਨੇੜੇ ਰਹਿਣ ਵਾਲਾ ਸੋਨੂੰ ਆਪਣੇ ਟੈਂਪੂ ’ਤੇ ਦੋਸਤ ਨਾਲ ਖਾਣਾ ਖਾਣ ਲਈ ਜਾ ਰਿਹਾ ਸੀ ਕਿ ਥਾਣੇ ਦੇ ਨੇੜੇ ਉਸ ਨੂੰ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਰੋਕ ਲਿਆ ਅਤੇ ਉਸ ਦੇ ਟੱਕਰ ਮਾਰਨ ਦਾ ਦੋਸ਼ ਲਗਾਉਣ ਲੱਗ ਪਏ। ਇਸ ਦੌਰਾਨ ਨੌਜਵਾਨ ਨੇ ਇਨ੍ਹਾਂ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਬਾਅਦ ਵਿਚ ਇਹ ਲੁਟੇਰੇ ਉਸ ਦਾ ਬਲੈਰੋ ਪਿਕਅੱਪ ਟੈਂਪੂ ਲੁੱਟ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬ੍ਰਹਮ ਗਿਆਨੀ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।