27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ

ਲੁਧਿਆਣਾ, 26 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਸਾਂਝਾ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਦਿਆਂ ਕਈ ਪੜਾਵਾਂ ਵਿਚ ਅੰਦੋਲਨ ਚਲਾਉਣ ਦਾ ਫ਼ੈਸਲਾ ਕੀਤਾ ਹੈ। ਲੁਧਿਆਣਾ ਵਿਚ ਹੋਈ ਮੀਟਿੰਗ ਤੋਂ ਬਾਅਦ ਕਮੇਟੀ ਦੇ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਨੇ ਦੱਸਿਆ ਕਿ ਮੁਲਾਜ਼ਮ 13 ਤੋ 19 ਨਵੰਬਰ ਤਕ ਚੰਡੀਗੜ੍ਹ ਦੇ ਸੈਕਟਰ 34 ਵਿਚ ਪੱਕਾ ਮੋਰਚਾ ਲਗਾਉਣਗੇ।

ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਸਾਂਝਾ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਦਿਆਂ ਕਈ ਪੜਾਵਾਂ ਵਿਚ ਅੰਦੋਲਨ ਚਲਾਉਣ ਦਾ ਫ਼ੈਸਲਾ ਕੀਤਾ ਹੈ। ਲੁਧਿਆਣਾ ਵਿਚ ਹੋਈ ਮੀਟਿੰਗ ਤੋਂ ਬਾਅਦ ਕਮੇਟੀ ਦੇ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਨੇ ਦੱਸਿਆ ਕਿ ਮੁਲਾਜ਼ਮ 13 ਤੋ 19 ਨਵੰਬਰ ਤਕ ਚੰਡੀਗੜ੍ਹ ਦੇ ਸੈਕਟਰ 34 ਵਿਚ ਪੱਕਾ ਮੋਰਚਾ ਲਗਾਉਣਗੇ। ਆਗੂਆਂ ਨੇ ਦੱਸਿਆ ਕਿ ਸੰਘਰਸ਼ ਦੀ ਤਿਆਰੀ ਲਈ 29 ਅਤੇ 30 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਤੇ ਮੁਲਾਜ਼ਮ ਜਥੇਬੰਦੀਆਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸਤੋਂ ਬਾਅਦ 4 ਨਵੰਬਰ ਨੂੰ ਚੰਡੀਗੜ੍ਹ ਵਿਚ ਸੰਘਰਸ਼ ਸਬੰਧੀ ਵੱਡੇ ਐਲਾਨ ਕੀਤੇ ਜਾਣਗੇ। ਕਮੇਟੀ ਵਲੋਂ 1 ਤੋਂ 5 ਦਸੰਬਰ ਤਕ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਪੁਤਲੇ ਫੂਕਣ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸੇ ਕੜੀ ਵਿਚ 6 ਦਸੰਬਰ ਨੂੰ ਵਿਧਾਇਕਾਂ ਦੇ ਪੁਤਲਿਆਂ ਦੀ ਰਾਖ ਲੁਧਿਆਣਾ ਦੇ ਬੁੱਢੇ ਦਰਿਆ ਵਿਚ ਪ੍ਰਵਾਹਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਆਗੂਆਂ ਨੇ ਇਸਤੋਂ ਅੱਗੇ 13 ਦਸੰਬਰ ਨੂੰ ਅੰਬਾਲਾ ਤੋ ਅੰਮ੍ਰਿਤਸਰ ਤਕ ਕਰੀਬ 220 ਕਿੱਲੋਮੀਟਰ ਲੰਬੀ ਮਨੁੱਖੀ ਲੜੀ ਬਣਾਉਣ ਦਾ ਐਲਾਨ ਕੀਤਾ ਹੈ। ਆਗੂਆਂ ਮੁਤਾਬਿਕ ਇਸ ਮਨੁੱਖੀ ਲੜੀ ਵਿਚ ਕਰੀਬ ਡੇਢ ਲੱਖ ਮੁਲਾਜ਼ਮਾਂ ਦੇ ਸ਼ਾਮਲ ਹੋਣ ਦੀ ਉਡੀਕ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ‘ਤੇ ਗੰਭੀਰਤਾ ਨਾਲ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।
ਪਿਛਲੀ ਖ਼ਬਰ ਨਤੀਜਾ ਐਲਾਨਣ ਮਗਰੋਂ ਵੀ ਜੂਨੀਅਰ ਇੰਜੀਨੀਅਰਾਂ ਦੀ ਵਿਭਾਗੀ ਪ੍ਰੀਖਿਆ ਵਿਵਾਦਾਂ ’ ਚ ਅਗਲੀ ਖ਼ਬਰ ਗਲੋਬਲ ਗਰੇਵਾਲ ਭਾਈਚਾਰੇ ਦਾ ਚੌਥਾ ਅੰਤਰਰਾਸ਼ਟਰੀ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।