30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਤਾਜਪੁਰ ਰੋਡ ’ ਤੇ ਗੋਲੀ ਚੱਲਣ ਨਾਲ ਦਹਿਸ਼ਤ ਫੈਲੀ

ਲੁਧਿਆਣਾ, 29 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ’ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ ਹਨ। ਜਦਕਿ ਹਮਲੇ ਦੌਰਾਨ ਗੋਲੀ ਚੱਲਣ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ।

ਅਜੀਤ ਡੈਸਕ 30-10-2026
ਲੁਧਿਆਣਾ, 29 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ’ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ ਹਨ। ਜਦਕਿ ਹਮਲੇ ਦੌਰਾਨ ਗੋਲੀ ਚੱਲਣ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮੁਸਕਾਨ ਪਤਨੀ ਸਿਕੰਦਰ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਆਸ਼ੂ ਉਸਦੇ ਪਤੀ ਸ਼ੇਖਰ, ਮਾਖਨ, ਮੁਨੀਸ਼, ਸਮੀਰ ਆਦਿ ਅਦਿੱਤਿਆ ਅਤੇ ਹੋਰਨਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਬੀਤੇ ਦਿਨ ਉਸ ਦੇ ਘਰ ‘ਤੇ ਹਮਲਾ ਕਰ ਦਿੱਤਾ। ਇਹ ਸਾਰੇ ਹਥਿਆਰਾਂ ਨਾਲ ਲੈਸ ਸਨ। ਜਦੋਂ ਉਸ ਦਾ ਨੌਕਰ ਅਮਿਤ ਬਾਹਰ ਗਿਆ ਤਾਂ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਰੋਲ਼ੇ ਦੀ ਆਵਾਜ਼ ਸੁਣ ਕੇ ਜਦੋਂ ਉਹ ਨੌਕਰ ਨੂੰ ਬਚਾਉਣ ਗਈਆਂ ਤਾਂ ਇਹਨਾਂ ਕਥਿਤ ਦੋਸ਼ੀਆਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸ਼ੇਖਰ ਨੇ ਆਪਣੇ ਪਾਸ ਰੱਖਿਆ ਪਿਸਤੌਲ ਕੱਢ ਲਿਆ ਅਤੇ ਗੋਲੀ ਚਲਾ ਦਿੱਤੀ, ਪਰ ਉਹ ਵਾਲ-ਵਾਲ ਬਚ ਗਈ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਇਸ ਮਾਮਲੇ ਵਿਚ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਕਾਰਤੂਸ ਵੀ ਬਰਾਮਦ ਕੀਤੇ ਹਨ।
ਪਿਛਲੀ ਖ਼ਬਰ ਭੋਲਾ ਸ਼ੰਕਰ ਐਂਡ ਕੰਪਨੀ ਵਲੋਂ ਲਗਾਇਆ ਮੇਲਾ ਮਚਾ ਰਿਹਾ ਧੁੰਮਾਂ ਅਗਲੀ ਖ਼ਬਰ ਗੋਪਾਲ ਨਗਰ ਵਿਖੇ ਪ੍ਰਗਟ ਦਿਵਸ ਮੌਕੇ ਪ੍ਰਭਾਤ ਫੇਰੀ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।