31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਵਿਦਿਆਰਥਣ ਬਵਲੀਨ ਕੌਰ ਨੇ ਛੱਡੀ ਗਹਿਰੀ ਛਾਪ

ਆਲਮਗੀਰ, 30 ਅਕਤੂਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਵਿਦਿਆਰਥਣ ਬਵਲੀਨ ਕੌਰ ਜਗਦੇਵ ਪੁੱਤਰੀ ਕੁਲਵਿੰਦਰ ਸਿੰਘ ਲੱਕੀ ਲੱਕੀ ਇਲੈਕਟ੍ਰੀਕਲ ਨੇ ਵਿਸ਼ਵ ਮਾਨਸਿਕ ਸਿਹਤ ਮਹੀਨੇ ਦੇ ਮੌਕੇ ’ਤੇ ਖਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਕਰਵਾਏ ਗਏ ਅੰਤਰ ਸਕੂਲ ਪੋਸਟਰ ਮੇਕਿੰਗ ਮੁਕਾਬਲੇ ਵਿਚ ਪੁਰਸਕਾਰ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਗਿਆਰ੍ਹਵੀਂ ਜਮਾਤ ਦੀ ਹਰਨਾਇਤ ਕੌਰ ਨੇ ਵੈਲਨੈਸ ਵਾਰੀਅਰ ਪੁਰਸਕਾਰ ਅਤੇ ਬਾਰ੍ਹਵੀਂ ਜਮਾਤ ਦੀ ਪ੍ਰਭਜੋਤ ਕੌਰ ਨੇ ਕਲਾ ਲਈ ਜਾਗਰੂਕਤਾ ਪੁਰਸਕਾਰ ਜਿੱਤਿਆ।

ਮੁਕਾਬਲਾ ਜੇਤੂ ਬਵਲੀਨ ਕੌਰ 31-10-2026
ਆਲਮਗੀਰ, 30 ਅਕਤੂਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਵਿਦਿਆਰਥਣ ਬਵਲੀਨ ਕੌਰ ਜਗਦੇਵ ਪੁੱਤਰੀ ਕੁਲਵਿੰਦਰ ਸਿੰਘ ਲੱਕੀ ਲੱਕੀ ਇਲੈਕਟ੍ਰੀਕਲ ਨੇ ਵਿਸ਼ਵ ਮਾਨਸਿਕ ਸਿਹਤ ਮਹੀਨੇ ਦੇ ਮੌਕੇ ’ਤੇ ਖਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਕਰਵਾਏ ਗਏ ਅੰਤਰ ਸਕੂਲ ਪੋਸਟਰ ਮੇਕਿੰਗ ਮੁਕਾਬਲੇ ਵਿਚ ਪੁਰਸਕਾਰ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਗਿਆਰ੍ਹਵੀਂ ਜਮਾਤ ਦੀ ਹਰਨਾਇਤ ਕੌਰ ਨੇ ਵੈਲਨੈਸ ਵਾਰੀਅਰ ਪੁਰਸਕਾਰ ਅਤੇ ਬਾਰ੍ਹਵੀਂ ਜਮਾਤ ਦੀ ਪ੍ਰਭਜੋਤ ਕੌਰ ਨੇ ਕਲਾ ਲਈ ਜਾਗਰੂਕਤਾ ਪੁਰਸਕਾਰ ਜਿੱਤਿਆ। ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਅਤੇ ਮਾਨਸਿਕ ਸਿਹਤ ਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਫੈਲਾਉਣ ਸਬੰਧੀ ਕਰਵਾਏ ਮੁਕਾਬਲੇ ਵਿਚ ਲੁਧਿਆਣਾ ਦੇ ਲਗਭਗ 10 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਦੀ ਬਾਰ੍ਹਵੀਂ ਜਮਾਤ ਆਰਟਸ ਦੀ ਵਿਦਿਆਰਥਣ ਬਵਲੀਨ ਕੌਰ ਜਗਦੇਵ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਵਿਸ਼ੇ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਸਦਕਾ ‘ਬੈੱਸਟ ਥੀਮੈਟਿਕ ਰਿਪ੍ਰਜ਼ੈਂਟੇਸ਼ਨ’ ਦਾ ਪੁਰਸਕਾਰ ਹਾਸਲ ਕੀਤਾ। ਇਸ ਮੌਕੇ ਬਵਲੀਨ ਕੌਰ ਜਗਦੇਵ ਨੇ ਕਿਹਾ ਕਿ ਇਸ ਮੁਕਾਬਲੇ ਵਿਚ ਪੁਰਸਕਾਰ ਪ੍ਰਾਪਤ ਕਰਨਾ ਉਸ ਲਈ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਮਾਨਸਿਕ ਸਿਹਤ ਸਾਡੇ ਜੀਵਨ ਦਾ ਅਹਿਮ ਹਿੱਸਾ ਹੈ ਅਤੇ ਇਸ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਜ਼ਰੂਰਤ ਹੈ। ਉਸ ਨੇ ਦੱਸਿਆ ਕਿ ਪੋਸਟਰ ਤਿਆਰ ਕਰਨ ਸਮੇਂ ਉਸ ਦਾ ਉਦੇਸ਼ ਕਲਾ ਰਾਹੀਂ ਲੋਕਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਉਸ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੀ ਪ੍ਰੇਰਨਾ ਤੇ ਸਹਿਯੋਗ ਨੂੰ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਬਵਲੀਨ ਕੌਰ ਜਗਦੇਵ ਦੀ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਦਿਆਰਥਣ ਨੇ ਆਪਣੀ ਕਲਾਤਮਕ ਪ੍ਰਤਿਭਾ, ਸੂਝ-ਬੂਝ ਅਤੇ ਵਿਸ਼ੇ ਦੀ ਡੂੰਘੀ ਸਮਝ ਦਾ ਪ੍ਰਗਟਾਵਾ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਪ੍ਰਤੀ ਸੰਵੇਦਨਸ਼ੀਲ ਬਣਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਦਿਆਰਥਣ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦਿਆਂ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਡੀ . ਏ . ਵੀ . ਪਬਲਿਕ ਸਕੂਲ ਪੱਖੋਵਾਲ ਰੋਡ ਨੇ ਡੀ . ਏ . ਵੀ . ਨੈਸ਼ਨਲ ਸਪੋਰਟਸ 2026 ਵਿਚ 100 ਤਗਮੇ ਜਿੱਤ ਕੇ ਰਚਿਆ ਸ਼ਾ... ਅਗਲੀ ਖ਼ਬਰ ਐਚ . ਵੀ . ਐਮ . ਗਲੋਬਲ ਸਕੂਲ ’ ਚ ਸਫ਼ਾਈ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।