01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

‘ ਆਪ’ ਨੇ ਲੁਧਿਆਣਾ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ’ਤੇ ਮੁੜ ਜਤਾਇਆ ਭਰੋਸਾ

ਲੁਧਿਆਣਾ, 31 ਅਕਤੂਬਰ-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅੱਜ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ‘ਆਪ’ ਨੇ ਲੁਧਿਆਣਾ ਸ਼ਹਿਰੀ ਦੇ ਪੰਜ ਮੌਜੂਦਾ ਵਿਧਾਇਕਾਂ ’ਤੇ ਮੁੜ ਤੋਂ ਭਰੋਸਾ ਜਤਾਇਆ ਹੈ, ਜਿਨ੍ਹਾਂ ਵਿਚ ਵਿਧਾਨ ਸਭਾ ਹਲਕਾ ਉਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਤੇ ਵਿਧਾਨ ਸਭਾ ਹਲਕਾ ਪੱਛਮੀ ਤੋਂ ਜੇਲ੍ਹ ਵਿਚ ਬੰਦ ਸੰਜੀਵ ਅਰੋੜਾ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ।

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਲੋਂ ਦੁਬਾਰਾ ਟਿਕਟ ਮਿਲਣ ’ਤੇ ਜੇਤੂ ਚਿੰਨ੍ਹ ਬਣਾਉਂਦੇ ਹੋਏ ਉਨ੍ਹਾਂ ਦੇ ਸਮਰਥਕ। ਤਸਵੀਰ-ਸੇਵਕ ਸਿੰਘ 01-11-2026
ਲੁਧਿਆਣਾ, 31 ਅਕਤੂਬਰ-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅੱਜ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ‘ਆਪ’ ਨੇ ਲੁਧਿਆਣਾ ਸ਼ਹਿਰੀ ਦੇ ਪੰਜ ਮੌਜੂਦਾ ਵਿਧਾਇਕਾਂ ’ਤੇ ਮੁੜ ਤੋਂ ਭਰੋਸਾ ਜਤਾਇਆ ਹੈ, ਜਿਨ੍ਹਾਂ ਵਿਚ ਵਿਧਾਨ ਸਭਾ ਹਲਕਾ ਉਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਤੇ ਵਿਧਾਨ ਸਭਾ ਹਲਕਾ ਪੱਛਮੀ ਤੋਂ ਜੇਲ੍ਹ ਵਿਚ ਬੰਦ ਸੰਜੀਵ ਅਰੋੜਾ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਵਲੋਂ ਐਲਾਨੇ ਉਮੀਦਵਾਰਾਂ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਮੀਦਵਾਰਾਂ ਦੇ ਹਲਕਿਆਂ ਵਿਚ ਵਰਕਰਾਂ ਅਤੇ ਆਗੂਆਂ ਵਲੋਂ ਢੋਲ ਦੇ ਡਗੇ ’ਤੇ ਭੰਗੜੇ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਜਾ ਰਹੀ ਹੈ। ਵਿਧਾਨ ਸਭਾ ਹਲਕਾ ਦੱਖਣੀ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ, ਜਿਸ ਕਾਰਨ ਸ਼ਹਿਰਵਾਸੀਆਂ ਦੀਆਂ ਨਜ਼ਰਾਂ ਹੁਣ ਵਿਧਾਨ ਸਭਾ ਹਲਕਾ ਦੱਖਣੀ ’ਤੇ ਟਿਕੀਆਂ ਹੋਈਆਂ ਹਨ। ਸ਼ਹਿਰ ਵਿਚ ਹਲਕਾ ਦੱਖਣੀ ਦੀ ਸੀਟ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਵੀ ਗਰਮ ਹੈ, ਹੁਣ ਦੇਖਣਾ ਹੋਵੇਗਾ ਕਿ ਵਿਧਾਨ ਸਭਾ ਹਲਕਾ ਦੱਖਣੀ ਤੋਂ ਮੌਜੂਦਾ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੂੰ ਮੁੜ ਟਿਕਟ ਮਿਲਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਜ਼ਿਕਰ ਯੋਗ ਹੈ ਕਿ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਪਿਛਲੇ ਦਿਨੀਂ ਇਕ ਡਰਾਈਵਰ ਦੇ ਥੱਪੜ ਮਾਰਨ ਕਰਕੇ ਕਾਫ਼ੀ ਚਰਚਾ ਵਿਚ ਰਹੇ ਸਨ। ਇਸ ਤੋਂ ਇਲਾਵਾ ਹਲਕੇ ਅੰਦਰ ਵਿਕਾਸ ਕਾਰਜਾਂ ਨੂੰ ਲੈ ਕੇ ਵੀ ਉਹ ਅਕਸਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਦੱਖਣੀ ਤੋਂ ਮੇਅਰ ਇੰਦਰਜੀਤ ਕੌਰ ਅਤੇ ਸਮਾਜ ਸੇਵਿਕਾ ਰੁਚੀ ਬਾਵਾ ਵੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ, ਜਿਨ੍ਹਾਂ ਵਲੋਂ ਵੀ ਇਸ ਹਲਕੇ ਤੋਂ ਟਿਕਟ ਦੀ ਮੰਗ ਰੱਖੀ ਗਈ ਹੈ।
ਪਿਛਲੀ ਖ਼ਬਰ ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਢੰਡਾਰੀ ਕਲਾਂ ਵਿਖੇ ਭੰਡਾਰਾ ਲਗਾਇਆ ਅਗਲੀ ਖ਼ਬਰ ਵੱਖ - ਵੱਖ ਇਲਾਕਿਆਂ ਵਿਚੋਂ ਦੋ ਲੜਕੀਆਂ ਸ਼ੱਕੀ ਹਾਲਾਤ ਵਿਚ ਵਰਗਲਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।