ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ-ਲਹਿਰਾ
ਹੰਬੜਾਂ, 31 ਅਕਤੂਬਰ (ਮੇਜਰ ਹੰਬੜਾਂ)-ਪੰਜਾਬ ਕਾਂਗਰਸ ਦੇ ਐੱਸ. ਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਤੇ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਨੇ ਕਾਂਗਰਸ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋ ਰਹੀ ਸੂਬਾ ਪੱਧਰ ਰੈਲੀ ਨੂੰ ਕਾਮਯਾਬ ਕਰਨ ਸਬੰਧੀ ਹਲਕੇ ਅੰਦਰ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ 4 ਨਵੰਬਰ ਨੂੰ ਵੱਡੀ ਗਿਣਤੀ ’ਚ ਸੰਗਰੂਰ ਪੁੱਜਣ ਦੀ ਅਪੀਲ ਕੀਤੀ।
ਅਜੀਤ ਡੈਸਕ
01-11-2026