01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਸ਼ੇ ਨਾਲ ਬਦਨਾਮ ਇਲਾਕੇ ’ਚ ਪੁਲਿਸ ਦੀ ਵੱਡੀ ਛਾਪੇਮਾਰੀ

ਜਗਰਾਉਂ, 31 ਅਕਤੂਬਰ (ਗੁਰਦੀਪ ਸਿੰਘ ਮਲਕ) -ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਗਰਾਉਂ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸੇ ਮੁਹਿੰਮ ਤਹਿਤ ਜਗਰਾਉਂ ਪੁਲਿਸ ਵਲੋਂ ਪਿੰਡ ਕਾਉਂਕੇ ਦੇ ਇਕ ਸੁੰਨਸਾਨ ਇਲਾਕੇ ਵਿਚ ਅਚਾਨਕ ਛਾਪੇਮਾਰੀ ਕਰਦਿਆਂ ਨਸ਼ਾ ਤਸਕਰਾਂ ਦੇ ਸ਼ੰਕੀ ਟਿਕਾਣਿਆਂ ਦੀ ਤਲਾਸ਼ੀ ਲਈ।

ਅਜੀਤ ਡੈਸਕ 01-11-2026
ਜਗਰਾਉਂ, 31 ਅਕਤੂਬਰ (ਗੁਰਦੀਪ ਸਿੰਘ ਮਲਕ) -ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਗਰਾਉਂ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸੇ ਮੁਹਿੰਮ ਤਹਿਤ ਜਗਰਾਉਂ ਪੁਲਿਸ ਵਲੋਂ ਪਿੰਡ ਕਾਉਂਕੇ ਦੇ ਇਕ ਸੁੰਨਸਾਨ ਇਲਾਕੇ ਵਿਚ ਅਚਾਨਕ ਛਾਪੇਮਾਰੀ ਕਰਦਿਆਂ ਨਸ਼ਾ ਤਸਕਰਾਂ ਦੇ ਸ਼ੰਕੀ ਟਿਕਾਣਿਆਂ ਦੀ ਤਲਾਸ਼ੀ ਲਈ।ਦੱਸਿਆ ਜਾਂਦਾ ਹੈ ਕਿ ਇਹ ਇਲਾਕਾ ਲੰਮੇ ਸਮੇਂ ਤੋਂ ਨਸ਼ਾ ਤਸਕਰਾਂ ਦੀਆਂ ਸਰਗਰਮੀਆਂ ਕਾਰਨ ਚਰਚਾ ਵਿੱ ਰਿਹਾ ਹੈ ਅਤੇ ਕਥਿਤ ਤੌਰ ’ਤੇ ਨਸ਼ਾ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਦੀ ਲੁਕਣਗਾਹ ਵਜੋਂ ਵਰਤਿਆ ਜਾਂਦਾ ਹੈ। ਐੱਸ.ਐੱਸ.ਪੀ ਡਾ. ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਇਸ ਵਿਸ਼ੇਸ਼ ਕਾਰਵਾਈ ਦੌਰਾਨ ਉਨ੍ਹਾਂ ਨੇ ਖੁਦ ਕਮਾਨ ਸੰਭਾਲੀ ਅਤੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਡੀ.ਐੱਸ.ਪੀ ਜਸਵਿੰਦਰ ਸਿੰਘ ਢੀਡਸਾ ਨੇ ਦੱਸਿਆ ਕਿ ਨਸ਼ਾ ਤਸਕਰੀ ਨਾਲ ਸਬੰਧਤ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ ਅਤੇ ਅਜਿਹੇ ਟਿਕਾਣਿਆਂ ਨੂੰ ਉਨ੍ਹਾਂ ਦੀ ਪਨਾਹਗਾਹ ਬਣਨ ਤੋਂ ਰੋਕਣਾ ਹੈ। ਇਸ ਮੌਕੇ ਕਾਉਂਕੇ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ, ਸਾਬਕਾ ਸਰਪੰਚ ਜਗਜੀਤ ਸਿੰਘ ਕਾਉਂਕੇ, ਧਰਮਿੰਦਰ ਕੁਮਾਰ, ਗ੍ਰਾਮ ਪੰਚਾਇਤ ਅਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਥਾਨਕ ਦੁਕਾਨਦਾਰਾਂ ਦਾ ਸਹਿਯੋਗ ਹੀ ਤਿਉਹਾਰਾਂ ਦੀ ਅਸਲ ਖ਼ੁਸ਼ੀ-ਗੁਰਜੀਤ ਸਿੰਘ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ-ਲਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।