02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਕਰਵਾਏ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਕਰਵਾਏ ਗਏ। ਸਮਾਗਮ ਦੀ ਆਰੰਭਤਾ ਗੁਰਸ਼ਬਦ ਸੰਗੀਤ ਅਕੈਡਮੀ ਦੇ ਹੋਣਹਾਰ ਵਿਦਿਆਰਥੀਆਂ ਨੇ ਰਾਗ ਅਧਾਰਿਤ ਗੁਰਬਾਣੀ ਸ਼ਬਦ ਕੀਰਤਨ ਨਾਲ ਕੀਤੀ।

ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਕਰਵਾਏ ਗਏ। ਸਮਾਗਮ ਦੀ ਆਰੰਭਤਾ ਗੁਰਸ਼ਬਦ ਸੰਗੀਤ ਅਕੈਡਮੀ ਦੇ ਹੋਣਹਾਰ ਵਿਦਿਆਰਥੀਆਂ ਨੇ ਰਾਗ ਅਧਾਰਿਤ ਗੁਰਬਾਣੀ ਸ਼ਬਦ ਕੀਰਤਨ ਨਾਲ ਕੀਤੀ। ਜੁੜੀਆਂ ਸੰਗਤਾਂ ਦੇ ਰੂ-ਬ-ਰੂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ ਫੁਰਮਾਇਆ ਕਿ ਗੁਰਬਾਣੀ ਦਾ ਕੇਂਦਰੀ ਬਿੰਦੂ ਮਨੁੱਖ ਹੈ। ਉਨ੍ਹਾਂ ਸਿੱਖ ਇਤਿਹਾਸ ਨਾਲ ਸਬੰਧਿਤ ਸਾਖੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਗੁਰੂ ਦੇ ਸ਼ਬਦ ਰਾਹੀਂ ਭਾਈ ਲਹਿਣਾ ਜੀ ਇਕ ਸਿੱਖ ਤੋਂ ਗੁਰੂ ਦੀ ਪਦਵੀ ਤੱਕ ਪਹੁੰਚ ਗਏ। ਮਨੁੱਖ ਆਪਾ ਸਮਰਪਣ ਕਰਨ ’ਤੇ ਪ੍ਰਭੂ ਕਿਰਪਾ ਨਾਲ ਜੀਵਨ ਆਦਰਸ਼ ਦੀ ਸਫਲਤਾ ਪ੍ਰਾਪਤ ਕਰ ਲੈਂਦਾ ਹੈ। ਪ੍ਰਭੂ ਗੁਣ ਗਾਉਣ ਨਾਲ ਹਉਮੈ ਦੀ ਮੈਲ ਉਤਰ ਜਾਂਦੀ ਹੈ।ਗੁਰੂ ਕਾ ਲੰਗਰ ਅਤੁੱਟ ਵਰਤਿਆ। ਜਵੱਦੀ ਟਕਸਾਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ 26 ਤੋਂ 29 ਨਵੰਬਰ ਤੱਕ ਚਾਰ ਦਿਨਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਹੋਵੇਗਾ।
ਪਿਛਲੀ ਖ਼ਬਰ ‘ ਆਪ ’ ਸਰਕਾਰ ਨੂੰ ਸਬਕ ਸਿਖਾਉਣ ਲਈ ਵੋਟਰ ਚੋਣ ਜ਼ਾਬਤੇ ਦੀ ਉਡੀਕ ’ ਚ - ਸ਼ਿਵਾਲਿਕ ਅਗਲੀ ਖ਼ਬਰ ਹਲਕਾ ਗਿੱਲ ’ ਚ ਵਿਧਾਇਕ ਸੰਗੋਵਾਲ ਦੀ ਟਿਕਟ ਨੂੰ ਲੈ ਕੇ ਛਿੜੀ ਖੁੰਢ ਚਰਚਾ ...!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।