ਡੀ . ਸੀ . ਵਲੋਂ ਗਿਣਤੀ ਕੇਂਦਰਾਂ ਤੇ ਈ . ਵੀ . ਐੱਮ . ਸਟਰਾਂਗ ਰੂਮਾਂ ਦਾ ਨਿਰੀਖਣ
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅੱਜ ਪੁਲਿਸ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ, ਦਿਹਾਤੀ ਅਤੇ ਸੀਨੀਅਰ ਪੁਲਿਸ ਕਪਤਾਨ, ਖੰਨਾ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਵਿਚ ਸਥਾਪਿਤ ਵੱਖ-ਵੱਖ ਕਾਊਂਟਿੰਗ ਸੈਂਟਰਾਂ ਅਤੇ ਈ. ਵੀ.
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅੱਜ ਪੁਲਿਸ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ, ਦਿਹਾਤੀ ਅਤੇ ਸੀਨੀਅਰ ਪੁਲਿਸ ਕਪਤਾਨ, ਖੰਨਾ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਵਿਚ ਸਥਾਪਿਤ ਵੱਖ-ਵੱਖ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਦਾ ਸਾਂਝਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਅਧਿਕਾਰੀਆਂ ਵਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਵਿਖੇ ਸੁਰੱਖਿਆ ਪ੍ਰਬੰਧਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਿਤ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਅਗਾਊਂ ਤਿਆਰੀਆਂ ਬੇਹੱਦ ਜ਼ਰੂਰੀ ਹਨ। ਇਸ ਸਾਂਝੇ ਨਿਰੀਖਣ ਦੌਰਾਨ ਵੱਖ-ਵੱਖ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਦੇ ਸਬੰਧਿਤ ਰਿਟਰਨਿੰਗ ਅਫ਼ਸਰ, ਪੁਲਿਸ ਅਧਿਕਾਰੀ ਅਤੇ ਹੋਰ ਸਬੰਧਿਤ ਅਧਿਕਾਰੀ ਵੀ ਮੌਜੂਦ ਸਨ।