03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਗਰ ਨਿਗਮ ਕਮਿਸ਼ਨਰ ਡਾ . ਮਹਿੰਦਰੂ ਸਫ਼ਾਈ ਪ੍ਰਤੀ ਹੋਏ ਸਖ਼ਤ

ਲੁਧਿਆਣਾ, 2 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਿਚ ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ, ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਨਗਰ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਨੇ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਵਿਚੋਂ ਨਿਯਮਤ ਤੌਰ ‘ਤੇ ਕੂੜਾ ਚੁੱਕਣ ਦੇ ਸਖ਼ਤ ਹੁਕਮ ਦਿੱਤੇ ਹਨ।

ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਿਚ ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ, ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਨਗਰ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਨੇ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਵਿਚੋਂ ਨਿਯਮਤ ਤੌਰ ‘ਤੇ ਕੂੜਾ ਚੁੱਕਣ ਦੇ ਸਖ਼ਤ ਹੁਕਮ ਦਿੱਤੇ ਹਨ। ਖੁੱਲ੍ਹੇ ਵਿਚ ਕੂੜਾ ਸੁੱਟੇ ਜਾਣ ਨੂੰ ਰੋਕਣ ਲਈ, ਅਜਿਹੀਆਂ ਸੰਵੇਦਨਸ਼ੀਲ ਥਾਵਾਂ (ਜੀ.ਵੀ.ਪੀ.) ‘ਤੇ ਕਰਮਚਾਰੀਆਂ ਨੂੰ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ। ਸਵੇਰ ਦੀ ਸ਼ਿਫਟ ਤੋਂ ਇਲਾਵਾ, ਨਿਸ਼ਚਿਤ ‘ਸਟੈਟਿਕ ਕੰਪੈਕਟਰ’ ਵਾਲੀਆਂ ਥਾਵਾਂ ਤੋਂ ਸ਼ਾਮ ਦੀ ਸ਼ਿਫਟ ਵਿਚ ਵੀ ਕੂੜਾ ਚੁੱਕਣ ਲਈ ਕਿਹਾ ਗਿਆ ਹੈ। ਸੰਬੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਹਿਰ ਭਰ ਵਿਚ ਸਥਿਤ ‘ਸਟੈਟਿਕ ਕੰਪੈਕਟਰ’ ਸਾਈਟਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ। ਇਹ ਹੁਕਮ ਨਗਰ ਨਿਗਮ ਕਮਿਸ਼ਨਰ ਡਾ. ਮਹਿੰਦਰੂ ਵਲੋਂ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ-ਡੀ ਦਫ਼ਤਰ ਵਿਖੇ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ ਗਏ। ਮੀਟਿੰਗ ਵਿਚ ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਸੀ.ਐਸ.ਆਈਜ਼. ਅਤੇ ਹੋਰ ਅਧਿਕਾਰੀ ਮੌਜੂਦ ਸਨ। ਨਗਰ ਨਿਗਮ ਕਮਿਸ਼ਨਰ ਡਾ. ਮਹਿੰਦਰੂ ਨੇ ਕਿਹਾ ਕਿ ਸਫ਼ਾਈ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਜ਼ਮੀਨੀ ਪੱਧਰ ‘ਤੇ ਕੋਈ ਕਮੀ ਪਾਈ ਜਾਂਦੀ ਹੈ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ. ਮਹਿੰਦਰੂ ਨੇ ਦੱਸਿਆ ਕਿ ਕਰਮਚਾਰੀਆਂ ਨੂੰ ਕੂੜਾ ਚੁੱਕਣ ਤੋਂ ਪਹਿਲਾਂ ਅਤੇ ਬਾਅਦ ਦੀਆਂ ਤਸਵੀਰਾਂ ਸਾਂਝੀਆਂ ਕਰਨ ਲਈ ਕਿਹਾ ਗਿਆ ਹੈ ਅਤੇ ਉੱਚ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਨਗਰ ਨਿਗਮ ਦੀ ਤਾਜਪੁਰ ਰੋਡ ਸਥਿਤ ਮੁੱਖ ਡੰਪ ਸਾਈਟ ‘ਤੇ ਕੂੜੇ ਦੇ ਨਿਪਟਾਰੇ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ। ਨਗਰ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੁੱਲ੍ਹੇ ਵਿਚ ਕੂੜਾ ਨਾ ਸੁੱਟ ਕੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਸ਼ਹਿਰ ਵਿਚ ਸਫ਼ਾਈ ਯਕੀਨੀ ਬਣਾਉਣ ਲਈ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਆਉਣ ਵਾਲੇ ਦਿਨਾਂ ਵਿਚ ਸਖ਼ਤ ਕਾਰਵਾਈ ਕਰਨ ਲਈ ਮਜ਼ਬੂਰ ਹੋਵੇਗਾ। ਡਾ. ਮਹਿੰਦਰੂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਅਚਨਚੇਤ ਨਿਰੀਖਣ ਵੀ ਕਰਨਗੇ।
ਪਿਛਲੀ ਖ਼ਬਰ ਦੀਵਾਲੀ ਮੌਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ - ਡਾ . ਆਸ਼ੀਸ਼ ਚਾਵਲਾ ਅਗਲੀ ਖ਼ਬਰ ਅਦਾਲਤ ਵਿਚ ਕੇਸ ਦਰਜ , ਫਿਰ ਵੀ ਜਾਇਦਾਦ ਦਾ ਨਵਾਂ ਟੀ . ਐਸ . ਵਨ ਨੰਬਰ ਅਲਾਟ ਕਰਨ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।