03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਤੇ ਬਲੈਕਮੇਲ ਕਰਨ ਦੇ ਮਾਮਲੇ ’ ਚ ਬਾਬਾ ਬਰਗਰਾਂ ਵਾਲਾ ਖਿਲਾਫ਼ ਕੇਸ ਦਰਜ

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਬੰਧਕਾਂ ਖਿਲਾਫ਼ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਬਹੁ ਚਰਚਿਤ ਰਵਿੰਦਰ ਪਾਲ ਸਿੰਘ ਉਰਫ ਬਾਬਾ ਬਰਗਰਾਂ ਵਾਲਾ ਵਾਾਸੀ ਗੁਰੂ ਅਰਜਨ ਦੇਵ ਨਗਰ ਖਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਖੇਤ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨਵਪ੍ਰੀਤ ਸਿੰਘ ਬਿੰਦਰਾ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਬੰਧਕਾਂ ਖਿਲਾਫ਼ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਬਹੁ ਚਰਚਿਤ ਰਵਿੰਦਰ ਪਾਲ ਸਿੰਘ ਉਰਫ ਬਾਬਾ ਬਰਗਰਾਂ ਵਾਲਾ ਵਾਾਸੀ ਗੁਰੂ ਅਰਜਨ ਦੇਵ ਨਗਰ ਖਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਖੇਤ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨਵਪ੍ਰੀਤ ਸਿੰਘ ਬਿੰਦਰਾ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਅਕਸਰ ਸੋਸ਼ਲ ਮੀਡੀਆ ਤੇ ਉਨ੍ਹਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਦਾ ਹੈ ਅਤੇ ਏਆਈ ਨਾਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਲੋਡ ਕਰ ਦਿੰਦਾ ਹੈ, ਜਦੋਂ ਉਸਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਕਥਿਤ ਦੋਸ਼ੀ ਉਨ੍ਹਾਂ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਵੀ ਕੇਸ ਦਰਜ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਆਪਣੀਆਂ ਵੱਖ-ਵੱਖ ਕਾਰਵਾਈਆਂ ਕਾਰਨ ਬਾਬਾ ਬਰਗਰਾਂ ਵਾਲਾ ਹਮੇਸ਼ਾ ਚਰਚਾ ਵਿਚ ਰਹਿੰਦਾ ਹੈ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਫ਼ੈਕਟਰੀ ’ ਚ ਕੰਮ ਕਰਨ ਸਮੇਂ ਮਸ਼ੀਨ ਵਿਚ ਚੁੰਨੀ ਫਸਣ ਨਾਲ ਮਹਿਲਾ ਵਰਕਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।