03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ਰੋਡਵੇਜ਼ , ਪਨਬੱਸ / ਪੀ . ਆਰ . ਟੀ . ਸੀ . ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਲੁਧਿਆਣਾ, 2 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ.

ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਸੂਬਾ ਪੱਧਰੀ ਮੀਟਿੰਗ ਵਿਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸੰਸਥਾਪਕ ਕਮਲ ਕੁਮਾਰ ਨੇ ਬੋਲਦਿਆਂ ਕਿਹਾ ਕਿ ਮਿਤੀ 29 ਅਕਤੂਬਰ ਨੂੰ ਹੋਈ ਮੀਟਿੰਗ ਵਿਚ ਟਰਾਂਸਪੋਰਟ ਮੰਤਰੀ, ਪਰਸੋਨਲ ਵਿਭਾਗ, ਵਿੱਤ ਵਿਭਾਗ, ਗ੍ਰਹਿ ਵਿਭਾਗ ਤੇ ਵਿਭਾਗੀ ਮੈਨੇਜਮੈਂਟ ਦੇ ਅਧਿਕਾਰੀ ਸ਼ਾਮਲ ਹੋਏ ਸਨ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਈ ਅਹਿਮ ਭਰੋਸੇ ਦਿੱਤੇ ਗਏ ਸਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ, ਜਗਜੀਤ ਸਿੰਘ ਲਿਬੜਾ, ਰੋਹੀ ਰਾਮ, ਜੋਧ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਮੀਟਿੰਗਾਂ ਵਿੱਚ ਭਰੋਸੇ ਦੇ ਕੇ ਮੰਗਾਂ ਨੂੰ ਲਾਗੂ ਨਾ ਕਰਨਾ ਮੁਲਾਜ਼ਮਾਂ ਨਾਲ ਧੋਖਾ ਹੈ, ਜਿਸ ਦੇ ਰੋਸ ਵਜੋਂ ਜੱਥੇਬੰਦੀ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ 5 ਨਵੰਬਰ ਨੂੰ ਦਿੜਬੇ ਵਿਖੇ ਭਰਵੀ ਗਿਣਤੀ ਨਾਲ ਸ਼ਮੂਲੀਅਤ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ 8 ਨਵੰਬਰ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ ਤੇ 10 ਨਵੰਬਰ ਪੰਜਾਬ ਦੇ ਸਮੂਹ ਡਿੱਪੂਆਂ ਅੱਗੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 16 ਨਵੰਬਰ ਤੋਂ ਤਿਨ ਰੋਜ਼ਾ ਹੜਤਾਲ ਸ਼ੁਰੂ ਕੀਤੀ ਜਾਵੇਗੀ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਮੂਹ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਸ਼ੁਰੂ ਕੀਤੀ ਜਾਵੇਗੀ। ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿਕੀ, ਬਲਜਿੰਦਰ ਸਿੰਘ, ਜਲੋਰ ਸਿੰਘ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਤੁਰੰਤ ਹੱਲ ਕਰੇ। ਇਸ ਮੌਕੇ ਭਗਤ ਸਿੰਘ, ਹਰਪ੍ਰੀਤ ਸਿੰਘ ਸੋਢੀ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਸੁਲੱਖਣ ਸਿੰਘ, ਜਤਿੰਦਰ ਸਿੰਘ, ਰਣਜੀਤ ਸਿੰਘ, ਵਜੀਰ ਸਿੰਘ, ਇੰਦਰਜੀਤ ਸਿੰਘ, ਸਨੀ, ਹਰਵਿੰਦਰ ਸਿੰਘ, ਸੁਖਪਾਲ ਸਿੰਘ, ਗੁਰਬਾਜ ਸਿੰਘ, ਭੁੱਲਰ ਬਠਿੰਡਾ, ਰਿੰਕੂ ਪਠਾਨਕੋਟ ਸਮੇਤ ਆਦਿ ਆਗੂਆਂ ਅਤੇ ਡਿਪੂ ਕਮੇਟੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਨੌਜਵਾਨੀ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ-ਸ਼ਿਵਾਲਿਕ ਅਗਲੀ ਖ਼ਬਰ ਆਲਮਗੀਰ ਇਨਕਲੇਵ ਵੈੱਲਫੇਅਰ ਐਸੋਸੀਏਸ਼ਨ ਦੀ ਨਵੀਂ ਕਮੇਟੀ ਨੂੰ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।