04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨੌਜਵਾਨ ਤੋਂ ਦੁਖੀ ਹੋ ਕੇ ਲੜਕੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਚਰਨ ਨਗਰ ਵਿਚ ਨੌਜਵਾਨ ਤੋਂ ਦੁਖੀ ਹੋ ਕੇ ਇਕ 23 ਸਾਲਾਂ ਲੜਕੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਸੋਮਵਾਰ ਦੇਰ ਰਾਤ ਉਕਤ ਕਥਿਤ ਦੋਸ਼ੀ ਨੌਜਵਾਨ ਵਲੋਂ ਲੜਕੀ ਦੇ ਘਰ ਦੇ ਬਾਹਰ ਹੰਗਾਮਾ ਕੀਤਾ ਗਿਆ ਸੀ ਤੇ ਇਸ ਦੌਰਾਨ ਹੋਈ ਲੜਾਈ ਵਿਚ ਕਈ ਰੋਂਦ ਗੋਲੀਆਂ ਵੀ ਚਲਾਈਆਂ ਗਈਆਂ ਸਨ।

ਧਰਨੇ ’ਤੇ ਬੈਠੀ ਲੜਕੀ ਦੀ ਮਾਂ ਵਿਰਲਾਪ ਕਰਦੀ ਹੋਈ। (ਹਾਸ਼ੀਏ ’ਚ) ਲੜਕੀ ਦੀ ਪੁਰਾਣੀ ਤਸਵੀਰ। ਅਜੀਤ ਤਸਵੀਰ 04-11-2026
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਚਰਨ ਨਗਰ ਵਿਚ ਨੌਜਵਾਨ ਤੋਂ ਦੁਖੀ ਹੋ ਕੇ ਇਕ 23 ਸਾਲਾਂ ਲੜਕੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਸੋਮਵਾਰ ਦੇਰ ਰਾਤ ਉਕਤ ਕਥਿਤ ਦੋਸ਼ੀ ਨੌਜਵਾਨ ਵਲੋਂ ਲੜਕੀ ਦੇ ਘਰ ਦੇ ਬਾਹਰ ਹੰਗਾਮਾ ਕੀਤਾ ਗਿਆ ਸੀ ਤੇ ਇਸ ਦੌਰਾਨ ਹੋਈ ਲੜਾਈ ਵਿਚ ਕਈ ਰੋਂਦ ਗੋਲੀਆਂ ਵੀ ਚਲਾਈਆਂ ਗਈਆਂ ਸਨ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦੀ ਸ਼ਨਾਖ਼ਤ ਰੈਨਾ ਧੀਰ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 23 ਸਾਲ ਦੇ ਕਰੀਬ ਸੀ। ਰੈਨਾ ਦੇ ਭਰਾ ਰੋਹਨ ਧੀਰ ਨੇ ਦੱਸਿਆ ਕਿ ਕਥਿਤ ਦੋਸ਼ੀ ਦੀਵਾਨਸੂ ਬੱਗਾ ਅਕਸਰ ਉਸ ਦੀ ਭੈਣ ਨੂੰ ਤੰਗ ਪਰੇਸ਼ਾਨ ਕਰਦਾ ਸੀ ਤੇ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਉਹ ਵਿਆਹ ਲਈ ਰਾਜ਼ੀ ਨਹੀਂ ਸੀ ਤੇ ਪਿਛਲੇ ਕੁੱਝ ਸਮੇਂ ਤੋਂ ਉਹ ਲਗਾਤਾਰ ਉਸ ਦਾ ਪਿੱਛਾ ਕਰ ਰਿਹਾ ਸੀ। ਬੀਤੀ ਰਾਤ ਦੀਵਾਨਸੂ ਆਪਣੇ ਕੁੱਝ ਸਾਥੀਆਂ ਨਾਲ ਥਾਰ ’ਤੇ ਉਨ੍ਹਾਂ ਦੇ ਘਰ ਦੇ ਬਾਹਰ ਆਇਆ ਅਤੇ ਉੱਚੀ ਆਵਾਜ਼ ਵਿਚ ਸਪੀਕਰ ’ਤੇ ਗਾਣੇ ਲਗਾ ਦਿੱਤੇ, ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਨੇ ਆਪਣੇ ਕੁੱਝ ਸਾਥੀ ਬੁਲਾ ਲਏ ਤੇ ਉੱਥੇ ਹੁੱਲੜਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਦੇਖਦੇ ਹੀ ਦੇਖਦੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ ਅਤੇ ਲੜਾਈ ਦੌਰਾਨ ਕਈ ਰੋਂਦ ਗੋਲੀਆਂ ਵੀ ਚਲਾਈਆਂ ਗਈਆਂ। ਅੱਜ ਸਵੇਰੇ ਜਦੋਂ ਉਹ ਪੁਲਿਸ ਪਾਸ ਸ਼ਿਕਾਇਤ ਕਰਨ ਲਈ ਜਾ ਰਹੇ ਸਨ ਤਾਂ ਘਰ ਵਿਚ ਉਸ ਦੀ ਭੈਣ ਨੇ ਖ਼ੁਦਕੁਸ਼ੀ ਕਰ ਲਈ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਾਂਚ ਕਰ ਰਹੇ ਏ.ਸੀ.ਪੀ. ਅਨਿਲ ਭਨੋਟ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਦੀਵਾਨਸ਼ੂ ਬੱਗਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਘਟਨਾ ਕਾਰਨ ਰੋਹ ’ਚ ਆਏ ਇਲਾਕੇ ਦੇ ਲੋਕਾਂ ਨੇ ਸੀ.ਐਮ.ਸੀ. ਚੌਕ ਨੇੜੇ ਸੜਕ ’ਤੇ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨਕਾਰੀ ਕਥਿਤ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਸਨ। ਪੁਲਿਸ ਵਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਕਥਿਤ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ, ਜਿਸ ’ਤੇ ਪ੍ਰਦਰਸ਼ਨਕਾਰੀ ਸ਼ਾਂਤ ਹੋਏ।
ਪਿਛਲੀ ਖ਼ਬਰ ਕਾਂਗਰਸੀ ਆਗੂ ਮੁਹੰਮਦ ਗੁਲਾਬ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸੜਕ ਹਾਦਸੇ ’ ਚ ਨੌਜਵਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।