05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲੁਧਿਆਣਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 4 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਹਾਂਨਗਰ ਵਿਚ ਬੁੱਧਵਾਰ ਨੂੰ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਸਾਹਮਣੇ ਆਈ। ਇਸ ਈ-ਮੇਲ ਵਿਚ ਨਾ ਸਿਰਫ਼ ਅਦਾਲਤੀ ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਗਈ।

ਅਜੀਤ ਡੈਸਕ 05-11-2026
ਲੁਧਿਆਣਾ, 4 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਹਾਂਨਗਰ ਵਿਚ ਬੁੱਧਵਾਰ ਨੂੰ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਸਾਹਮਣੇ ਆਈ। ਇਸ ਈ-ਮੇਲ ਵਿਚ ਨਾ ਸਿਰਫ਼ ਅਦਾਲਤੀ ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਗਈ। ਸਗੋਂ ਸ਼ਹਿਰ ਦੇ ਸਕੂਲਾਂ ਵਿਚ ਵੀ ਬੰਬ ਧਮਾਕੇ ਕਰਨ ਦੀ ਚਿਤਾਵਨੀ ਦਿੱਤੀ ਗਈ। ਧਮਕੀ ਵਿਚ ਅਦਾਲਤੀ ਕੰਪਲੈਕਸ ਲਈ ਦੁਪਹਿਰ 2 ਵਜੇ ਕੇ 11 ਮਿੰਟ ਦਾ ਸਮਾਂ ਦਰਜ ਕੀਤਾ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਤੁਰੰਤ ਸੁਰੱਖਿਆ ਜਾਂਚ ਸ਼ੁਰੂ ਕਰਵਾ ਦਿੱਤੀ। ਅਦਾਲਤੀ ਕੰਪਲੈਕਸ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਨੂੰ ਲੈਕੇ ਚੌਕਸੀ ਵਧਾਈ ਗਈ। ਧਮਕੀ ਭਰੀ ਈ-ਮੇਲ ਵਿਚ ਭੇਜਣ ਵਾਲੇ ਨੇ ਆਪਣੇ ਆਪ ਨੂੰ ਪੰਜਾਬ ਅਤੇ ਖ਼ਾਲਿਸਤਾਨ ਨਾਲ ਜੁੜਿਆ ਦੱਸਿਆ ਹੈ। ਸੁਨੇਹੇ ਵਿਚ 1984 ਦੇ ਸਿੱਖ ਕਤਲੇਆਮ ਦਾ ਬਦਲਾ ਲੈਣ ਦੀ ਗੱਲ ਆਖੀ ਗਈ ਹੈ। ਇਸਤੋਂ ਇਲਾਵਾ ਉਸ ਦੌਰ ਦੀਆਂ ਘਟਨਾਵਾਂ ਨੂੰ ਲੈਕੇ ਕਈ ਸਿਆਸੀ ਅਤੇ ਧਾਰਮਿਕ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ। ਈ-ਮੇਲ ਵਿਚ 27 ਨਵੰਬਰ ਤਕ ਇਕ ਰੈਲੀ ਦੌਰਾਨ ਬੰਬ ਧਮਾਕਾ ਕਰਨ ਦੀ ਧਮਕੀ ਦਾ ਵੀ ਜ਼ਿਕਰ ਹੈ। ਧਮਕੀ ਭਰਕੇ ਸੁਨੇਹੇ ਵਿਚ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਵੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿਚ ਸਕੂਲਾਂ ਸਬੰਧੀ ਦੁਪਹਿਰ 1 ਵੱਜ ਕੇ 11 ਮਿੰਟ ਦਾ ਸਮਾਂ ਲਿਖਦਿਆਂ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਚਿਤਾਵਨੀ ਦਿੱਤੀ ਗਈ । ਪੁਲਿਸ ਜਾਂਚ ਏਜੰਸੀਆਂ ਵਲੋਂ ਈ-ਮੇਲ ਭੇਜਣ ਵਾਲੇ ਦੀ ਪਛਾਣ, ਇਸਦੇ ਸਰੋਤ ਅਤੇ ਸੁਨੇਹੇ ਵਿਚ ਦਰਜ ਧਮਕਿਆਂ ਦੀ ਭਰੋਸੇਯੋਗਤਾ ਦ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨ ਵਿਚ ਯੁਵਕ ਮੇਲਿਆਂ ਦਾ ਅਹਿਮ ਰੋਲ - ਮੰਤਰੀ ਚੀਮਾ ਅਗਲੀ ਖ਼ਬਰ ਮਿਲਾਵਟੀ ਖਾਣਾ ਸਿਹਤ ਲਈ ਗੰਭੀਰ ਖ਼ਤਰਾ-ਡਾ. ਰਾਜੇਸ਼ ਥਾਪਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।