05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਵਰਨਕਾਰ ਪਾਸੋਂ ਪੰਜ ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ ਚ ਕਾਰੀਗਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸਵਰਨਕਾਰ ਨੂੰ ਝੂਠੇ ਮੁਕੱਦਮੇ ਵਿਚ ਫਸਾਉਣ ਅਤੇ ਉਸ ਪਾਸੋਂ 5 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਕਾਰੀਗਰ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਵਿਕਰਮ ਕਪੂਰ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਉਨ੍ਹਾਂ ਦੇ ਕਾਰੀਗਰ ਅਮਨ ਮਲਿਕ ਉਸਦਾ ਭਰਾ ਸ਼ਿਆਮ ਮਲਿਕ ਅਤੇ ਪਤਨੀ ਸੀਚਮਤਾ ਮਲਿਕ ਵਾਸੀ ਪੱਛਮੀ ਬੰਗਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 05-11-2026
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸਵਰਨਕਾਰ ਨੂੰ ਝੂਠੇ ਮੁਕੱਦਮੇ ਵਿਚ ਫਸਾਉਣ ਅਤੇ ਉਸ ਪਾਸੋਂ 5 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਕਾਰੀਗਰ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਵਿਕਰਮ ਕਪੂਰ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਉਨ੍ਹਾਂ ਦੇ ਕਾਰੀਗਰ ਅਮਨ ਮਲਿਕ ਉਸਦਾ ਭਰਾ ਸ਼ਿਆਮ ਮਲਿਕ ਅਤੇ ਪਤਨੀ ਸੀਚਮਤਾ ਮਲਿਕ ਵਾਸੀ ਪੱਛਮੀ ਬੰਗਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਉਸ ਪਾਸ ਸੋਨੇ ਦੇ ਗਹਿਣੇ ਬਣਾਉਣ ਦਾ ਕੰਮ ਕਰਦੇ ਸਨ ਅਤੇ ਬੀਤੇ ਦਿਨ ਇਹਨਾਂ ਨੇ ਉਸਦਾ ਲੱਖਾਂ ਰੁਪਏ ਮੁੱਲ ਦਾ ਸੋਨਾ ਖ਼ੁਰਦ-ਬੁਰਦ ਕਰ ਦਿੱਤਾ, ਜਿਸ ’ਤੇ ਇਹਨਾਂ ਖ਼ਿਲਾਫ਼ ਪੁਲਿਸ ਪਾਸ ਕੇਸ ਦਰਜ ਕਰਵਾਇਆ ਗਿਆ ਸੀ। ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਨੂੰ ਝੂਠੇ ਮਾਮਲੇ ਵਿਚ ਫਸਾਉਣ ਦੀ ਧਮਕੀ ਦੇ ਕੇ 5 ਲੱਖ ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਰੇਲਵੇ ਸਟੇਸ਼ਨ ਨੇੜੇ ਅੱਗ ਬੁਝਾਊ ਕੇਂਦਰ ਦਾ ਕੀਤਾ ਨਿਰੀਖਣ ਗੱਡੀਆਂ ਤੇ ਮਸ਼ੀਨਰੀ ਦੀ... ਅਗਲੀ ਖ਼ਬਰ ਉਦਯੋਗਿਕ ਖੇਤਰ - ਸੀ ਦੀਆਂ ਸੜਕਾਂ ਦੇ ਹਾਲਾਤ ਹੋਏ ਬਦ ਤੋਂ ਬਦਤਰ - ਢਾਂਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।