05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੜਕ ਹਾਦਸੇ ’ ਚ ਸਕੂਟਰ ਸਵਾਰ ਦੀ ਮੌਤ

ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਤਾਜਪੁਰ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਸਕੂਟਰ ਸਵਾਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਕਮਲਜੀਤ ਸਿੰਘ ਵਾਸੀ ਸੈਕਟਰ 32 ਵਜੋਂ ਕੀਤੀ ਗਈ ਹੈ।

ਅਜੀਤ ਡੈਸਕ 05-11-2026
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਤਾਜਪੁਰ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਸਕੂਟਰ ਸਵਾਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਕਮਲਜੀਤ ਸਿੰਘ ਵਾਸੀ ਸੈਕਟਰ 32 ਵਜੋਂ ਕੀਤੀ ਗਈ ਹੈ। ਪੁਲਿਸ ਅਨੁਸਾਰ ਕਮਲਜੀਤ ਸਿੰਘ ਆਪਣੇ ਸਕੂਟਰ ’ਤੇ ਪਤਨੀ ਨਾਲ ਤਾਜਪੁਰ ਰੋਡ ’ਤੇ ਜਾ ਰਿਹਾ ਸੀ ਕਿ ਇਕ ਟਿੱਪਰ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਦੋਵੇਂ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਕਮਲਜੀਤ ਦੀ ਮੌਤ ਹੋ ਗਈ। ਪੁਲਿਸ ਵਲੋਂ ਇਸ ਸਬੰਧੀ ਟਿੱਪਰ ਚਾਲਕ ਨਿਰਮਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ।
ਪਿਛਲੀ ਖ਼ਬਰ ਲਖਬੀਰ ਸੰਧੂ ਵਲੋਂ ਦੇਸ਼ ਵਾਸੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਅਗਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਰੇਲਵੇ ਸਟੇਸ਼ਨ ਨੇੜੇ ਅੱਗ ਬੁਝਾਊ ਕੇਂਦਰ ਦਾ ਕੀਤਾ ਨਿਰੀਖਣ ਗੱਡੀਆਂ ਤੇ ਮਸ਼ੀਨਰੀ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।