06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਟਾਕਿਆਂ ਦੀ ਵਰਤੋਂ ਨਾ ਕਰਕੇ ਮਨਾਈ ਜਾਵੇ ਗਰੀਨ ਦੀਵਾਲੀ - ਧਾਲੀਵਾਲ

ਭਾਮੀਆਂ ਕਲਾਂ/ਲੁਧਿਆਣਾ, 5 ਨਵੰਬਰ (ਜਤਿੰਦਰ ਭੰਬੀ)- ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਇਸ ਗੱਲ ਲਈ ਪ੍ਰੇਰਿਤ ਕਰੀਏ ਕਿ ਦੀਵਾਲੀ ਦੇ ਤਿਉਹਾਰ ’ਤੇ ਉਹ ਪਟਾਕੇ ਚਲਾਉਣ ਦੀ ਬਜਾਏ ਗਰੀਨ ਦੀਵਾਲੀ ਮਨਾਉਣ ਤਾਂਕਿ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪੈ ਸਕੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਭਗਵੰਤ ਸਿੰਘ ਧਾਲੀਵਾਲ ਨੇ ਕਰਦਿਆਂ ਕਿਹਾ ਕਿ ਜਿੱਥੇ ਸਾਨੂੰ ਪਟਾਕਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਉਥੇ ਹੀ ਹੋਰਨਾਂ ਲੋਕਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰਨਾ ਚਾਹੀਦਾ ਹੈ।

ਅਜੀਤ ਡੈਸਕ 06-11-2026
ਭਾਮੀਆਂ ਕਲਾਂ/ਲੁਧਿਆਣਾ, 5 ਨਵੰਬਰ (ਜਤਿੰਦਰ ਭੰਬੀ)- ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਇਸ ਗੱਲ ਲਈ ਪ੍ਰੇਰਿਤ ਕਰੀਏ ਕਿ ਦੀਵਾਲੀ ਦੇ ਤਿਉਹਾਰ ’ਤੇ ਉਹ ਪਟਾਕੇ ਚਲਾਉਣ ਦੀ ਬਜਾਏ ਗਰੀਨ ਦੀਵਾਲੀ ਮਨਾਉਣ ਤਾਂਕਿ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪੈ ਸਕੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਭਗਵੰਤ ਸਿੰਘ ਧਾਲੀਵਾਲ ਨੇ ਕਰਦਿਆਂ ਕਿਹਾ ਕਿ ਜਿੱਥੇ ਸਾਨੂੰ ਪਟਾਕਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਉਥੇ ਹੀ ਹੋਰਨਾਂ ਲੋਕਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਰਲ ਮਿਲ ਕੇ ਦਿਨ ਤਿਉਹਾਰ ਮਨਾਉਣੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਟਾਕਿਆਂ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਬਾਰੇ ਜ਼ਰੂਰ ਜਾਗਰੂਕ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਇਕ-ਦੂਜੇ ਨੂੰ ਤੋਹਫ਼ੇ ਦੇ ਕੇ ਮਨਾਉਣਾ ਚਾਹੀਦਾ ਹੈ, ਨਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਕੇ।
ਪਿਛਲੀ ਖ਼ਬਰ ਸ਼ਿਵਾਲਿਕ ਦੀ ਅਗਵਾਈ ’ ਚ ਮਨਸੂਰਾਂ ਵਿਖੇ ਅਨੇਕਾਂ ਪਰਿਵਾਰਾਂ ਨੇ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਜਥੇਬੰਦੀ ਦਾ ਫੜਿਆ ਪੱਲ... ਅਗਲੀ ਖ਼ਬਰ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਲੈਂਟਰ ਪਾਉਣ ਦੀ ਕਾਰ ਸੇਵਾ ਅਗਲੇ ਹਫ਼ਤੇ - ਜਥੇਦਾਰ ਭਿੰਦਾ ਆਲਮਗੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।