06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੁਹੰਮਦ ਗੁਲਾਬ ਨੇ ਨਾਜਾਇਜ਼ ਬੱਸਾਂ ਤੇ ਸਿਵਲ ਹਸਪਤਾਲ ਦੀ ਬਦਹਾਲ ਵਿਵਸਥਾ ਦਾ ਮੁੱਦਾ ਡੀ . ਸੀ . ਕੋਲ ਉਠਾਇਆ

ਲੁਧਿਆਣਾ, 5 ਨਵੰਬਰ (ਜਤਿੰਦਰ ਭੰਬੀ)- ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਸਬੰਧੀ ਮੁੱਦੇ ਉਠਾਏ । ਇਸ ਦੌਰਾਨ ਉਨ੍ਹਾਂ ਨੇ ਯੂ.

ਅਜੀਤ ਡੈਸਕ 06-11-2026
ਲੁਧਿਆਣਾ, 5 ਨਵੰਬਰ (ਜਤਿੰਦਰ ਭੰਬੀ)- ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਸਬੰਧੀ ਮੁੱਦੇ ਉਠਾਏ । ਇਸ ਦੌਰਾਨ ਉਨ੍ਹਾਂ ਨੇ ਯੂ. ਪੀ. ਤੇ ਬਿਹਾਰ ਜਾਣ ਵਾਲੀਆਂ ਨਾਜਾਇਜ਼ ਤੌਰ ‘ਤੇ ਚਲਾਈਆਂ ਜਾ ਰਹੀਆਂ ਬੱਸਾਂ, ਸਿਵਲ ਹਸਪਤਾਲ ਦੀ ਐਮ. ਆਰ. ਆਈ. ਮਸ਼ੀਨ ਅਤੇ ਹੋਰ ਜਨਤਕ ਸਮੱਸਿਆਵਾਂ ਵੱਲ ਡਿਪਟੀ ਕਮਿਸ਼ਨਰ ਦਾ ਧਿਆਨ ਦਿਵਾਇਆ । ਇਸ ਤੋਂ ਇਲਾਵਾ ਉਨ੍ਹਾਂ ਨੇ ਸਿਵਲ ਹਸਪਤਾਲ ਦੀਆਂ ਸਿਹਤ ਸੇਵਾਵਾਂ ਅਤੇ ਉੱਥੇ ਸਥਾਪਤ ਐਮ.ਆਰ.ਆਈ. ਮਸ਼ੀਨ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਉਠਾਏ । ਉਨ੍ਹਾਂ ਹਸਪਤਾਲ ਦੀਆਂ ਮਸ਼ੀਨਾਂ ਅਤੇ ਹੋਰ ਸਿਹਤ ਸਹੂਲਤਾਂ ਦੀ ਉਚਿਤ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਜਾਣ ਵਾਲੀਆਂ ਬੱਸਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਚੱਲਣ ਵਾਲੀਆਂ ਅਜਿਹੀਆਂ ਬੱਸਾਂ ਚਿੰਤਾਜਨਕ ਵਿਸ਼ਾ ਤਾਂ ਹਨ ਹੀ ਸਰਕਾਰੀ ਖ਼ਜ਼ਾਨੇ ਨੂੰ ਵ ਚੂਨਾ ਲਗਾਉਂਦੀਆਂ ਹਨ। ਇਸ ਦੇ ਨਾਲ ਹੀ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਪ੍ਰਬੰਧ ਸੁਧਾਰਨ ਅਤੇ ਐਮ. ਆਰ. ਆਈ. ਮਸ਼ੀਨ ਦੀ ਜਾਂਚ ਕਰਵਾਉਣ ਲਈ ਵੀ ਕਿਹਾ । ਸੀਨੀਅਰ ਕਾਂਗਰਸੀ ਆਗੂ ਮੁਹੰਮਦ ਗੁਲਾਬ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਹੋਰਨਾਂ ਸੂਬਿਆਂ ਨੂੰ ਜਾਣ ਵਾਲੀਆਂ ਬੱਸਾਂ ’ਤੇ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜਿਥੇ ਸ਼ਹਿਰ ਵਿਚ ਨਿਯਮਾਂ ਦੇ ਉਲਟ ਚੱਲ ਰਹੀਆਂ ਬੱਸਾਂ ਕਾਰਨ ਆਵਾਜਾਈ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ, ਉਥੇ ਹੀ ਬਾਹਰਲੇ ਸੂਬਿਆਂ ਨੂੰ ਜਾਣ ਵਾਲੀਆਂ ਬੱਸਾਂ ਵਿਚ ਕਥਿਤ ਤੌਰ ‘ਤੇ ਨਾਜਾਇਜ਼ ਸਾਮਾਨ ਦੀ ਢੋਆ-ਢੁਆਈ ਵੀ ਕੀਤੀ ਜਾ ਰਹੀ ਹੈ । ਇਸ ਕਰਕੇ ਇੱਨ੍ਹਾਂ ਉਪਰ ਸਖਤ ਕਾਰਵਾਈ ਕੀਤੀ ਜਾਵੇ। ਮੁਹੰਮਦ ਗੁਲਾਬ ਨੇ ਦੱਸਿਆ ਕਿ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੌਕੇ ‘ਤੇ ਹੀ ਆਰ. ਟੀ. ਓ. ਨੂੰ ਫ਼ੋਨ ਕਰਕੇ ਲੁਧਿਆਣਾ ਵਿਚ ਅਜਿਹੀਆਂ ਬੱਸਾਂ ਦੇ ਦਾਖ਼ਲੇ ‘ਤੇ ਰੋਕ ਲਗਾਉਣ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ।
ਪਿਛਲੀ ਖ਼ਬਰ ਜੀ . ਏ . ਡੀ . ਅਕੈਡਮੀ ਵਿਖੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਸਟੇਟ ਫੇਜ਼ -1 ਦੁੱਗਰੀ ਵਿਖੇ ਪ੍ਰਭਾਤ ਫੇਰੀਆਂ ਦੀ ਆਰੰਭਤਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।