06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਤੇਜ਼ ਰਫ਼ਤਾਰ ਕਾਰ ਨੇ ਚਾਰ ਵਿਅਕਤੀਆਂ ਨੂੰ ਲਪੇਟ ’ ਚ ਲਿਆ , ਇਕ ਦੀ ਮੌਤ

ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਈਸਾ ਨਗਰੀ ਪੁਲੀ ’ਤੇ ਇਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਸੜਕ ’ਤੇ ਜਾ ਰਹੇ ਚਾਰ ਵਿਅਕਤੀਆਂ ਨੂੰ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ ਸ਼ਨਾਖ਼ਤ ਜਗਤਾਰ ਸਿੰਘ ਵਜੋਂ ਕੀਤੀ ਗਈ ਹੈ।

ਅਜੀਤ ਡੈਸਕ 06-11-2026
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਈਸਾ ਨਗਰੀ ਪੁਲੀ ’ਤੇ ਇਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਸੜਕ ’ਤੇ ਜਾ ਰਹੇ ਚਾਰ ਵਿਅਕਤੀਆਂ ਨੂੰ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ ਸ਼ਨਾਖ਼ਤ ਜਗਤਾਰ ਸਿੰਘ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 50 ਸਾਲ ਦੇ ਕਰੀਬ ਸੀ ਅਤੇ ਉਸ ਸਸਰਾਲੀ ਕਾਲੋਨੀ ਦਾ ਰਹਿਣ ਵਾਲਾ ਸੀ। ਜਗਤਾਰ ਸਿੰਘ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ ਅਤੇ ਆਪਣੀ ਸਕੂਟਰੀ ’ਤੇ ਸਾਗ ਵੇਚਣ ਲਈ ਜਾ ਰਿਹਾ ਸੀ, ਜਦੋਂ ਉਹ ਈਸਾ ਨਗਰੀ ਪੁਲੀ ’ਤੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਦੀ ਵਰਨਾ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਕਾਫ਼ੀ ਦੂਰ ਤੱਕ ਕਾਰ ਚਾਲਕ ਉਸ ਨੂੰ ਘਸੀਟਦਾ ਹੋਇਆ ਨਾਲ ਲੈ ਗਿਆ। ਅੱਖੀਂ ਦੇਖਣ ਵਾਲਿਆਂ ਅਨੁਸਾਰ ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਚਾਲਕ ਆਪਣਾ ਸੰਤੁਲਨ ਗਵਾ ਬੈਠਾ ਅਤੇ ਸੜਕ ’ਤੇ ਜਾ ਰਹੇ ਚਾਰ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ, ਜਿਨ੍ਹਾਂ ਵਿਚੋਂ ਜਗਤਾਰ ਸਿੰਘ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖਮੀ ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਬਾਅਦ ਵਿਚ ਕਾਰ ਇਕ ਸਕੂਟਰ ਨਾਲ ਟਕਰਾਉਣ ਤੋਂ ਬਾਅਦ ਰੁਕ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਕਾਰ ਚਾਲਕ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਮੌਕੇ ’ਤੇ ਪਹੁੰਚੇ ਐਸ.ਐਚ.ਓ. ਗਗਨਪ੍ਰੀਤ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਰ ਕਬਜ਼ੇ ਵਿਚ ਲੈ ਲਈ ਹੈ ਅਤੇ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਜਾ ਰਿਹਾ ਹੈ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਕਾਬੂ ਕੀਤੇ ਗਏ ਕਾਰ ਚਾਲਕ ਦੀ ਸ਼ਨਾਖ਼ਤ ਤਮਨ ਜੋਤ ਸਿੰਘ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 22 ਸਾਲ ਹੈ ਅਤੇ ਉਹ ਫੀਲਡ ਗੰਜ ਦਾ ਰਹਿਣ ਵਾਲਾ ਸੀ।
ਪਿਛਲੀ ਖ਼ਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੇ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਪੇਂਟਿੰਗ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।