07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ਼ਾਲੀਮਾਰ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 6 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਪ੍ਰਾਇਮਰੀ ਵਿੰਗ ਵਿਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਰੰਗ-ਬਿਰੰਗੇ ਕੱਪੜੇ ਪਾ ਕੇ ਆਏ ਅਤੇ ਵਿਦਿਆਰਥੀ ਦੁਪਹਿਰ ਦੇ ਖਾਣੇ ਵਿਚ ਵੱਖ-ਵੱਖ ਤਰ੍ਹਾਂ ਦੀਆਂ ਚੀਜ਼ਾਂ ਲਿਆਏ ਅਤੇ ਨਾਲ ਹੀ ਗੁਬਾਰੇ, ਦੀਵੇ, ਮੋਮਬਤੀਆਂ, ਰੰਗ ਬਰੰਗੀਆਂ ਲੜੀਆਂ ਸਜਾਵਟ ਲਈ ਲੈ ਕੇ ਆਏ।

ਅਜੀਤ ਡੈਸਕ 07-11-2026
ਡਾਬਾ/ਲੁਹਾਰਾ, 6 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਪ੍ਰਾਇਮਰੀ ਵਿੰਗ ਵਿਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਰੰਗ-ਬਿਰੰਗੇ ਕੱਪੜੇ ਪਾ ਕੇ ਆਏ ਅਤੇ ਵਿਦਿਆਰਥੀ ਦੁਪਹਿਰ ਦੇ ਖਾਣੇ ਵਿਚ ਵੱਖ-ਵੱਖ ਤਰ੍ਹਾਂ ਦੀਆਂ ਚੀਜ਼ਾਂ ਲਿਆਏ ਅਤੇ ਨਾਲ ਹੀ ਗੁਬਾਰੇ, ਦੀਵੇ, ਮੋਮਬਤੀਆਂ, ਰੰਗ ਬਰੰਗੀਆਂ ਲੜੀਆਂ ਸਜਾਵਟ ਲਈ ਲੈ ਕੇ ਆਏ। ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਕਾਰਡ ਅਤੇ ਰੰਗੋਲੀਆਂ ਬਣਾ ਕੇ ਸਕੂਲ ਵਿਚ ਆਨੰਦ ਮਾਣਿਆ। ਪ੍ਰਾਇਮਰੀ ਵਿੰਗ ਦੇ ਸਾਰੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਕੋਆਰਡੀਨੇਟਰ ਜਸਮੀਤ ਕੌਰ, ਮੀਡੀਆ ਇੰਚਾਰਜ ਲੱਕੀ ਗੁਪਤਾ, ਕੋ ਮੀਡੀਆ ਸਤਵੀਰ ਕੌਰ ਡੀ.ਪੀ. ਅੰਮ੍ਰਿਤ ਸਿੰਘ, ਹੈੱਡ ਕਲਰਕ ਗੁਰਪ੍ਰੀਤ ਢਿੱਲੋਂ, ਨਿਊਜ਼ ਐਡੀਟਰ ਡਿੰਪਲ ਵੀ ਮੌਜੂਦ ਰਹੇ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕਿਹਾ ਅਤੇ ਨਾਲ ਹੀ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਅੰਤਰ - ਕਾਲਜ ਅਥਲੈਟਿਕ ਮੀਟ ’ ਚ ਦੋ ਭੈਣਾਂ ਨੇ ਜਿੱਤੇ ਤਗਮੇ ਅਗਲੀ ਖ਼ਬਰ ਸਿਹਤ ਤੇ ਵਾਤਾਵਰਨ ਦੀ ਰਾਖੀ ਲਈ ਪਟਾਕਿਆਂ ਤੋਂ ਦੂਰੀ ਬਣਾ ਕੇ ਮਨਾਈਏ ਦੀਵਾਲੀ- ਖੇੜਾ, ਵਿੱਕੀ, ਮਾਂਗਟ, ਮਿੱਠੇਵਾਲ, ਸੰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।