07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਕਿੰਡਰ ਗਾਰਟਨ ਸਕੂਲ ’ਚ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਮਨਾਇਆ

ਸਮਰਾਲਾ, 6 ਨਵੰਬਰ (ਗੋਪਾਲ ਸੋਫਤ)- ਸਥਾਨਕ ਕਿੰਡਰ ਗਾਰਟਨ ਐਂਡ ਸੀ. ਸੈ.

ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਾ ਹੋਇਆ ਦੁਕਾਨ ਮਾਲਕ। ਤਸਵੀਰ : ਰਾਜਦੀਪ ਅਲਬੇਲਾ 07-11-2026
ਸਮਰਾਲਾ, 6 ਨਵੰਬਰ (ਗੋਪਾਲ ਸੋਫਤ)- ਸਥਾਨਕ ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਵਿਚ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਸਕੂਲ ਵਿਚ ਵਿਦਿਆਰਥੀਆਂ ਵਲੋਂ ਦੀਵਾਲੀ ਮੌਕੇ ਬਹੁਤ ਹੀ ਵਧੀਆ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆ ਵਲੋਂ ਇਸ ਦਿਵਸ ਨਾਲ ਸੰਬੰਧਿਤ ਕਵਿਤਾਵਾਂ,ਭਾਸ਼ਣ, ਤੇ ਗੀਤ ਵੀ ਪੇਸ਼ ਕੀਤੇ ਗਏ। ਇਸ ਮੌਕੇ ਨਰਸਰੀ ਤੋਂ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਡਾਂਸ ਤੇ ਭੰਗੜਾ ਪਾਇਆ। ਇਸ ਮੌਕੇ ਬੱਚਿਆਂ ਵਲੋਂ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਦੀਵਿਆਂ ਦੀ ਸਜਾਵਟ, ਕਾਰਡ ਅਤੇ ਕਾਗ਼ਜ਼ ਦੀਆਂ ਲੜੀਆਂ ਬਣਾਈਆਂ। ਇਹ ਪ੍ਰਦਰਸ਼ਨੀ ਸਭ ਦੀ ਖਿੱਚ ਦਾ ਕੇਂਦਰ ਬਣੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਬੰਬ ਪਟਾਕਿਆਂ ਤੇ ਫ਼ਜ਼ੂਲ ਖ਼ਰਚ ਨਾ ਕਰ ਕੇ ਲੋੜਵੰਦਾਂ ਦੀ ਮਦਦ ਕਰ ਕੇ ਵੀ ਮਨਾਇਆ ਜਾ ਸਕਦਾ ਹੈ ਅਤੇ ਛੋਟੇ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਨਾਲ ਦੀਪਮਾਲਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਪਸੀ ਪਿਆਰ, ਏਕਤਾ ਤੇ ਖ਼ੁਸ਼ੀਆਂ ਦੇ ਨਾਲ-ਨਾਲ ਇਸ ਤਿਉਹਾਰ ਨੂੰ ਮਨੁੱਖਤਾ ਦੇ ਭਲੇ ਲਈ ਪ੍ਰਦੂਸ਼ਣ ਰਹਿਤ ਹੋ ਕੇ ਮਨਾਉਣਾ ਚਾਹੀਦਾ ਹੈ। ਅੰਤ ਵਿਚ ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ ਅਤੇ ਪ੍ਰਿੰਸੀਪਲ ਰਣਜੋਤ ਕੌਰ ਨੇ ਬੱਚਿਆਂ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ ਨੇ ਬੰਨ੍ਹਿਆ ਰੰਗ ਅਗਲੀ ਖ਼ਬਰ ਕਿੰਡਰ ਗਾਰਟਨ ਸਕੂਲ ’ਚ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਮਨਾਇਆ ਸੀਸੂ ਮਹਿਲਾ ਉੱਦਮੀ ਫੋਰਮ ਵਲੋਂ ਬੱਚਿਆਂ ਲਈ ਮਿੱਟੀ ਮਾਡਲਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।