ਕੇਵਲ ਸਿੰਘ ਢਿੱਲੋਂ ਨਰਿੰਦਰ ਸਿੰਘ ਮੱਲ੍ਹੀ ਦੇ ਗ੍ਰਹਿ ਪਹੁੰਚੇ
ਲੁਧਿਆਣਾ, 9 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸੋਮਵਾਰ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਮੱਲ੍ਹੀ ਦੇ ਨਿਵਾਸ ਸਥਾਨ ’ਤੇ ਪੁੱਜੇ, ਜਿੱਥੇ ਮੱਲ੍ਹੀ ਪਰਿਵਾਰ ਅਤੇ ਭਾਜਪਾ ਆਗੂਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਉਨ੍ਹਾਂ ਦੇ ਕੇਵਲ ਸਿੰਘ ਢਿੱਲੋਂ ਨਾਲ ਪੁਰਾਣੇ ਅਤੇ ਗੂੜ੍ਹੇ ਸਬੰਧ ਹਨ।
ਅਜੀਤ ਡੈਸਕ
10-11-2026