ਕਰੋੜਾਂ ਰੁਪਏ ਮੁੱਲ ਦੀ ਜਾਇਦਾਦ ਸੰਬੰਧੀ ਧੋਖਾਧੜੀ ਕਰਨ ਦੇ ਮਾਮਲੇ ’ ਚ ਕੇਸ ਦਰਜ
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੰਗਣਵਾਲ ਸਥਿਤ ਕਰੋੜਾ ਰੁਪਏ ਮੁੱਲ ਦੀ ਜਾਇਦਾਦ ਸਬੰਧੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਮਿੰਦਰ ਸਿੰਘ ਵਾਸੀ ਪਿੰਡ ਘੁਡਾਣੀ ਕਲਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਬਲਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮੱਤੇਵਾੜਾ, ਝਰਮਲ ਸਿੰਘ ਪੁੱਤਰ ਸਵਰਨ ਸਿੰਘ, ਪ੍ਰਭਜੋਤ ਸਿੰਘ, ਅਜਮੇਰ ਸਿੰਘ, ਜੋਗਿੰਦਰ ਸਿੰਘ, ਜਸਕਰਨ ਸਿੰਘ, ਨੀਲਮ ਕੌਸ਼ਲ ਪੁੱਤਰੀ ਮਾਧੋ ਸਿੰਘ ਵਾਸੀ ਪੰਚਕੂਲਾ, ਜਗਦੀਸ਼ ਕੁਮਾਰ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੰਗਣਵਾਲ ਸਥਿਤ ਕਰੋੜਾ ਰੁਪਏ ਮੁੱਲ ਦੀ ਜਾਇਦਾਦ ਸਬੰਧੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਮਿੰਦਰ ਸਿੰਘ ਵਾਸੀ ਪਿੰਡ ਘੁਡਾਣੀ ਕਲਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਬਲਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮੱਤੇਵਾੜਾ, ਝਰਮਲ ਸਿੰਘ ਪੁੱਤਰ ਸਵਰਨ ਸਿੰਘ, ਪ੍ਰਭਜੋਤ ਸਿੰਘ, ਅਜਮੇਰ ਸਿੰਘ, ਜੋਗਿੰਦਰ ਸਿੰਘ, ਜਸਕਰਨ ਸਿੰਘ, ਨੀਲਮ ਕੌਸ਼ਲ ਪੁੱਤਰੀ ਮਾਧੋ ਸਿੰਘ ਵਾਸੀ ਪੰਚਕੂਲਾ, ਜਗਦੀਸ਼ ਕੁਮਾਰ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਉਸਦੀ ਜ਼ਮੀਨ ਦੇ ਕਾਗਜ਼ ਤਿਆਰ ਕਰ ਲਏ ਅਤੇ ਬਾਅਦ ਵਿਚ ਵੱਖ-ਵੱਖ ਥਾਵਾਂ ’ਤੇ ਇਕਰਾਰਨਾਮੇ ਕਰਕੇ ਉਸ ਨਾਲ ਕਰੋੜਾਂ ਦੀ ਧੋਖਾਧੜੀ ਕੀਤੀ ਤੇ ਬਿਆਨੇ ਦੀ ਰਕਮ ਨੂੰ ਖ਼ੁਰਦ-ਬੁਰਦ ਕਰ ਦਿੱਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।