11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵਲੋਂ ਤਿਉਹਾਰਾਂ ਦੇ ਸੀਜਨ ’ ਚ ਕੂੜੇ ਦੀ ਤੇਜ਼ੀ ਨਾਲ ਚੁਕਾਈ ਦੇ ਹੁਕਮ

ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਤਿਉਹਾਰਾਂ ਦੇ ਸੀਜਨ ਦੌਰਾਨ ਸ਼ਹਿਰ ਵਿਚ ਕੂੜੇ ਦੀ ਮਾਤਰਾ ਵਧਣ ਕਾਰਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਨੂੰ ਕੂੜੇ ਦੀ ਨਿਯਮਤ ਤੇ ਤੇਜ਼ੀ ਨਾਲ ਚੁਕਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕੂੜਾ ਇਕੱਠਾ ਕਰਨ ਵਾਲੀਆਂ ਥਾਵਾਂ ਤੋਂ ਵੀ ਜਲਦ ਚੁਕਾਈ ਕਰਨ ਲਈ ਕਿਹਾ ਹੈ।

ਅਜੀਤ ਡੈਸਕ 11-11-2026

ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਤਿਉਹਾਰਾਂ ਦੇ ਸੀਜਨ ਦੌਰਾਨ ਸ਼ਹਿਰ ਵਿਚ ਕੂੜੇ ਦੀ ਮਾਤਰਾ ਵਧਣ ਕਾਰਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਨੂੰ ਕੂੜੇ ਦੀ ਨਿਯਮਤ ਤੇ ਤੇਜ਼ੀ ਨਾਲ ਚੁਕਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕੂੜਾ ਇਕੱਠਾ ਕਰਨ ਵਾਲੀਆਂ ਥਾਵਾਂ ਤੋਂ ਵੀ ਜਲਦ ਚੁਕਾਈ ਕਰਨ ਲਈ ਕਿਹਾ ਹੈ। ਨਿਗਮ ਅਧਿਕਾਰੀਆਂ ਅਨੁਸਾਰ ਸ਼ਹਿਰ ਵਿਚ ਰੋਜਾਨਾ ਕਰੀਬ 1100 ਮੀਟ੍ਰਿਕ ਟਨ ਕੂੜਾ ਪੈਦਾ ਹੁੰਦਾ ਹੈ। ਜਦਕਿ ਦੀਵਾਲੀ ਦੌਰਾਨ ਇਸ ਦੀ ਮਾਤਰਾ ਵਿਚ 35 ਤੋਂ 40 ਫ਼ੀਸਦੀ ਤੱਕ ਦਾ ਵਾਧਾ ਹੋ ਜਾਂਦਾ ਹੈ। ਵਿਸ਼ਵਕਰਮਾ ਦਿਵਸ ਕਾਰਨ ਸਫਾਈ ਕਰਮਚਾਰੀਆਂ ਦੀ ਕਾਰਗੁਜਾਰੀ ਵੀ ਪ੍ਰਭਾਵਿਤ ਹੋਈ, ਪਰ ਹੁਣ ਕੂੜੇ ਦੀ ਚੁਕਾਈ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਖੁਦ ਮੈਦਾਨ ਵਿਚ ਰਹਿਕੇ ਕੰਮ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੂੜਾ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਦੀ ਸਫਾਈ ਵਿਵਸਥਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਪਿਛਲੀ ਖ਼ਬਰ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਹਲਕਾ ਸਾਹਨੇਵਾਲ ’ ਚ ਚੋਣ ਸਰਗਰਮੀਆਂ ਕੀਤੀਆਂ ਤੇਜ਼ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਜਾਂਚ ਕੈਂਪ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।