11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵੱਖ - ਵੱਖ ਸੜਕ ਹਾਦਸਿਆਂ ’ ਚ ਦੋ ਦੀ ਮੌਤ

ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਗਿਆਸਪੁਰਾ ਇਲਾਕੇ ਵਿਚ ਹੋਏ ਸੜਕ ਹਾਦਸੇ ਵਿਚ 22 ਸਾਲਾਂ ਨੌਜਵਾਨ ਅਨਮੋਲ ਸਿੰਘ ਦੀ ਮੌਤ ਹੋ ਗਈ।

ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਗਿਆਸਪੁਰਾ ਇਲਾਕੇ ਵਿਚ ਹੋਏ ਸੜਕ ਹਾਦਸੇ ਵਿਚ 22 ਸਾਲਾਂ ਨੌਜਵਾਨ ਅਨਮੋਲ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਂ ਸੁਖਵਿੰਦਰ ਕੌਰ ਦੀ ਸ਼ਿਕਾਇਤ ’ਤੇ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਾਜ਼ਾਰ ਵਿਚ ਸਾਮਾਨ ਲੈਣ ਲਈ ਜਾ ਰਿਹਾ ਸੀ। ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਪੰਚਮ ਹਸਪਤਾਲ ਦੇ ਸਾਹਮਣੇ ਹੋਏ ਸੜਕ ਹਾਦਸੇ ਵਿਚ ਹੋਈ ਇਕ ਔਰਤ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਸ਼ਨਾਖ਼ਤ ਕਵਿਤਾ ਦੇਵੀ ਵਜੋਂ ਕੀਤੀ ਗਈ ਹੈ। ਕਵਿਤਾ ਦੀਪ ਹਸਪਤਾਲ ਮਾਡਲ ਟਾਊਨ ਵਿਖੇ ਕੰਮ ਕਰਦੀ ਸੀ ਅਤੇ ਪੈਦਲ ਹੀ ਪੰਚਮ ਹਸਪਤਾਲ ਨੇੜੇ ਜਾ ਰਹੀ ਸੀ ਕਿ ਤੇਜ਼ ਰਫ਼ਤਾਰ ਦੇ ਮੋਟਰਸਾਈਕਲ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਈ ਅਤੇ ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪਿਛਲੀ ਖ਼ਬਰ ਆਲ ਇੰਡੀਆ ਇੰਟਰ - ਯੂਨੀਵਰਸਿਟੀ ਕਾਇਕਿੰਗ ਚੈਂਪੀਅਨਸ਼ਿਪ ’ ਚ ਖਿਡਾਰਨਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਪੰਜਾਬੀ ਭਵਨ ਵਿਖੇ ਤੀਸਰਾ ਪੁਸਤਕ ਮੇਲਾ ਤੇ ਸਾਹਿਤ ਉਤਸਵ 21 ਤੋਂ - ਡਾ . ਪੰਧੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।